Friday, October 18, 2024

9 ਹੋਰ ਨਵੇਂ ਆਮ ਆਦਮੀ ਕਲੀਨਿਕ ਸੰਗਰੂਰ ਵਾਸੀਆਂ ਨੂੰ ਜਲਦ ਸਮਰਪਿਤ ਕੀਤੇ ਜਾਣਗੇ – ਡਿਪਟੀ ਕਮਿਸ਼ਨਰ

ਸੰਗਰੂਰ, 7 ਅਕਤੂਬਰ (ਜਗਸੀਰ ਲੌਂਗੋਵਾਲ)- ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਿਥੇ ਟੀਚੇ ਤਹਿਤ ਜਿਲ੍ਹਾ ਸੰਗਰੂਰ ਵਿਖੇ ਇਸੇ ਮਹੀਨੇ 9 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਸ਼ੇਰੋਂ ਵਿਖੇ ਬਣਾਏ ਜਾ ਰਹੇ ਆਮ ਆਦਮੀ ਕਲੀਨਿਕ ਦੇ ਨਿਰਮਾਣ ਕਾਰਜ਼ਾਂ ਦਾ ਜਾਇਜ਼ਾ ਲੈਂਦਿਆਂ ਕੀਤਾ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਨੂੰ ਸਰਵੋਤਮ ਇਲਾਜ਼ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਜਿਲ੍ਹਾ ਪ੍ਰਸਾਸ਼ਨ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਉਹ ਖੁਦ ਨਿੱਜੀ ਤੌਰ `ਤੇ ਅਤੇ ਉਪ ਮੰਡਲ ਮੈਜਿਸਟਰੇਟ ਦੇ ਰਾਹੀਂ ਸਮੇਂ ਸਮੇਂ ‘ਤੇ ਨਿਰੀਖਣ ਕਰਦੇ ਰਹਿੰਦੇ ਹਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਇਹ ਕਲੀਨਿਕ ਵਰਦਾਨ ਸਾਬਿਤ ਹੋ ਰਹੇ ਹਨ ਅਤੇ ਇਹਨਾਂ ਰਾਹੀਂ ਇਲਾਜ ਸੁਵਿਧਾਵਾਂ ਪ੍ਰਾਪਤ ਕਰਨ ਵਾਲਿਆਂ ਦੀ ਗਿਣਤੀ ਵਿੱਚ ਨਿਰੰਤਰ ਵਾਧਾ ਹੋ ਰਿਹਾ ਹੈ।ਇਸ ਤੋਂ ਪਹਿਲਾਂ ਸੰਗਰੂਰ ਜਿਲ੍ਹੇ ਵਿੱਚ ਪਿੱਛਲੇ 4 ਪੜਾਅ ਦੌਰਾਨ 31 ਆਮ ਆਦਮੀ ਕਲੀਨਿਕ ਬਣਾਏ ਗਏ ਹਨ, ਜੋ ਕਿ ਲੋੜਵੰਦਾਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ।ਉਨ੍ਹਾਂ ਦੱਸਿਆ ਕਿ ਪੰਜਵੇਂ ਪੜਾਅ ਤਹਿਤ ਘਨੌਰੀ ਕਲਾਂ, ਸ਼ੇਰੋਂ, ਖਨੌਰੀ, ਮੂਨਕ, ਦਿੜ੍ਹਬਾ, ਚੀਮਾ, ਭੁੱਲਰਹੇੜੀ ਵਿਖੇ ਇੱਕ ਇੱਕ ਜਦਕਿ ਸੰਗਰੂਰ ਵਿਖੇ ਦੋ ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਐਕਸੀਅਨ ਪੰਚਾਇਤੀ ਰਾਜ ਰਣਜੀਤ ਸਿੰਘ ਸ਼ੇਰਗਿੱਲ, ਸਿਹਤ ਵਿਭਾਗ ਵਲੋਂ ਡਾ. ਇੰਦਰਜੀਤ ਸਿੰਗਲਾ ਆਦਿ ਵੀ ਹਾਜ਼ਰ ਸਨ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …