ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਡੀ.ਐਮ ਮਜੀਠਾ ਡਾ. ਹਰਨੂਰ ਢਿੱਲੋਂ ਦੀ
ਅਗਵਾਈ ਹੇਠ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਜਤਿੰਦਰ ਸਿੰਘ ਗਿੱਲ ਵੱਲੋਂ ਅਤੇ ਬਲਾਕ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ।ਉਨ੍ਹਾਂ ਬਲਾਕ ਮਜੀਠਾ ਦੇ ਪਿੰਡ ਸੋਹੀਆਂ ਕਲਾਂ ਅਤੇ ਨੰਗਲ ਪਨੰੂਆਂ ਵਿਖੇ ਕਿਸਾਨ ਦੁਆਰਾ ਝੋਨੇ ਦੀ ਪਰਾਲੀ ਨੂੰ ਲਗਾਈ ਗਈ ਅੱਗ ਨੂੰ ਫਾਇਰ ਬ੍ਰਿਗੇਡ ਮੰਗਵਾ ਕੇ ਮੌਕੇ ‘ਤੇ ਆਪਣੀ ਹਾਜ਼ਰੀ ਵਿੱਚ ਬੁਝਾਇਆ।ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅੱਗ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਦੱਸਿਆ। ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ, ਕਿਉਂਕਿ ਇਸ ਨਾਲ ਜਿੱਥੇ ਮਿੱਟੀ ਦੀ ਉਪਜਾਊ ਸ਼ਕਤੀ ਖ਼ਤਮ ਹੁੰਦੀ ਹੈ ਉਥੇ ਮਿੱਤਰ ਕੀੜੇ ਵੀ ਨਸ਼ਟ ਹੋ ਜਾਂਦੇ ਹਨ ਅਤੇ ਸਾਡਾ ਵਾਤਾਵਰਣ ਵੀ ਖ਼ਰਾਬ ਹੁੰਦਾ ਹੈ।ਉਨਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਬੇਲਰ/ਰੇਕ ਅਤੇ ਹੋਰ ਵੱਖ-ਵੱਖ ਖੇਤੀ ਮਸ਼ੀਨਰੀ ਨਾਲ ਸਟਰਾਅ ਮੈਨੇਜਮੈਂਟ ਕਰਨ ਹਿੱਤ ਪ੍ਰੇਰਿਤ ਕੀਤਾ।
ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਰਛਪਾਲ ਸਿੰਘ ਬੰਡਾਲਾ, ਡਾ. ਅਮਨਪ੍ਰੀਤ ਸਿੰਘ, ਡਾ. ਭਾਰਤ ਭੂਸ਼ਣ, ਖੇਤੀਬਾੜੀ ਵਿਸਥਾਰ ਅਫ਼ਸਰ ਅਮਰਦੀਪ ਸਿੰਘ, ਦਵਿੰਦਰ ਸਿੰਘ, ਸ਼ਰਨਜੀਤ ਸਿੰਘ, ਕਮਲ ਕਾਹਲੋਂ, ਬੀ.ਟੀ.ਐਸ ਲਵਪ੍ਰੀਤ ਸਿੰਘ, ਤਿਲਕ ਰਾਜ, ਮੇਲਾ ਰਾਮ, ਜਸ਼ਨਪ੍ਰੀਤ ਕੌਰ, ਬਲਵਿੰਰ ਸਿੰਘ ਖੇਤੀਬਾੜੀ ਉਪ-ਨਿਰੀਖਕ ਦਿਲਬਾਗ ਸਿੰਘ, ਸੁਖਵਿੰਦਰ ਸਿੰਘ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media