Friday, November 22, 2024

ਕੈਬਿਨਟ ਮੰਤਰੀ ਧਾਲੀਵਾਲ ਨੇ ਅਜਨਾਲਾ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ

24 ਘੰਟਿਆਂ ਅੰਦਰ ਕਿਸਾਨਾਂ ਨੂੰ ਕੀਤੀ ਜਾਵੇਗੀ ਅਦਾਇਗੀ

ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਬੰਧੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ।ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਉਪਰੰਤ ਕੀਤਾ।ਧਾਲੀਵਾਲ ਨੇ ਕਿਹਾ ਕਿ ਮਾਨ ਸਰਕਾਰ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਕਰਨ ਤੋਂ ਇਲਾਵਾ ਝੋਨੇ ਦੀ ਫਸਲ ਦੀ ਲਿਫਟਿੰਗ ਵੀ ਤਰੁੰਤ ਕਰਨ ਦੇ ਸਾਰੇ ਪ੍ਰਬੰਧ ਕੀਤੇ ਹਨ।ਧਾਲੀਵਾਲ ਨੇ ਕਿਹਾ ਕਿ ਅਸੀਂ ਅੱਜ ਤੋਂ 6 ਮਹੀਨੇ ਪਹਿਲਾਂ ਮੰਡੀਆਂ ਵਿੱਚ ਸ਼ੈਡ ਪਾਉਣੇ ਸ਼ੁਰੂ ਕੀਤੇ ਸੀ, ਜਿਨ੍ਹਾਂ ਦਾ 80 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ।ਉਨਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਤ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਨੇ ਸਾਉਣੀ ਮੰਡੀਕਰਨ ਸੀਜ਼ਨ 2023-24 ਲਈ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2203 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਹੈ।ਪੰਜਾਬ ਮੰਡੀ ਬੋਰਡ ਵਲੋਂ ਨੋਟੀਫਾਈ ਖਰੀਦ ਕੇਂਦਰਾਂ ਵਿਖੇ ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈਡ, ਪਨਸਪ ਅਤੇ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ, ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ) ਦੇ ਨਾਲ ਮਿਲ ਕੇ ਭਾਰਤ ਸਰਕਾਰ ਦੁਆਰਾ ਨਿਰਧਾਰਤ ਮਾਪਦੰਡਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ’ਤੇ ਝੋਨੇ ਦੀ ਖਰੀਦ ਯਕੀਨੀ ਬਣਾਈ ਜਾਵੇਗੀ।
ਧਾਲੀਵਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ।ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ, ਕਿਉਂਕਿ ਇਸ ਨਾਲ ਮਿੱਤਰ ਕੀੜੇ ਵੀ ਨਸ਼ਟ ਹੋ ਜਾਂਦੇ ਹਨ ਅਤੇ ਵਾਤਾਵਰਣ ਵੀ ਖ਼ਰਾਬ ਹੁੰਦਾ ਹੈ।ਉਨਾਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਸਬਸਿਡੀ ਤੇ ਮਸ਼ੀਨਾਂ ਵੀ ਮੁਹੱਈਆ ਕਰਵਾ ਰਹੀ ਹੈ ਅਤੇ ਅਸੀਂ ਹਰ ਸਹੂਲਤ ਦੇਣ ਲਈ ਵਚਨਬੱਧ ਹਾਂ।
ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਚਰਨਜੀਤ ਸਿੰਘ ਸਿੱਧੂ, ਗੁਰਜੰਟ ਸੋਹੀ, ਜਸਪਾਲ ਸਿੰਘ ਢਿੱਲੋਂ, ਪ੍ਰਧਾਨ ਨਗਰ ਪੰਚਾਇਤ ਅਜਨਾਲਾ, ਚੇਅਰਮੈਨ ਵਰੁਣ ਕੁਮਾਰ ਰਾਜਾਸਾਂਸੀ, ਸਤਬੀਰ ਸਿੰਘ ਸੰਧੂ ਪ੍ਰਧਾਨ ਆੜ੍ਹਤੀ ਯੂਨੀਅਨ, ਹਰਵਿੰਦਰ ਸਿੰਘ ਸ਼ਾਹ, ਤਹਿਸੀਦਾਰ ਅਜਨਾਲਾ, ਸਕੱਤਰ ਸਾਹਿਬ ਸਿੰਘ, ਲੇਖਾਕਾਰ ਸੰਦੀਪ ਸਿੰਘ ਗਿਆਨ, ਕਾਬਲ ਸਿੰਘ ਸੰਧੂ ਸੁਪਰਵਾਈਜ਼ਰ, ਗੁਰਪ੍ਰੀਤ ਸਿੰਘ, ਜਿਲ੍ਹਾ ਮੰਡੀ ਅਫ਼ਸਰ ਅਮਨਦੀਪ ਸਿੰਘ, ਕਾਰਣਕਾਰੀ ਇੰਜੀਨੀਅਰ ਪੰਜਾਬ ਮੰਡੀ ਬੋਰਡ ਅੰਮ੍ਰਿਤਸਰ, ਹਰਚੰਦ ਸਿੰਘ ਐਸ.ਡੀ.ਓ ਪੰਜਾਬ ਮੰਡੀ ਬੋਰਡ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …