ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਮਾਰਕੀਟ ਕਮੇਟੀ ਅਜਨਾਲਾ ਦੇ ਨਵ-ਨਿਯੁੱਕਤ ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ ਨੇ ਅੱਜ ਆਪਣਾ ਅਹੁੱਦਾ
ਸੰਭਾਲ ਲਿਆ।ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਿਸ਼ੇਸ਼ ਤੌਰ ’ਤੇ ਪਹੁੰਚੇ।ਉਨ੍ਹਾਂ ਨਵ-ਨਿਯੁੱਕਤ ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ।ਨਵ-ਨਿਯੁੱਕਤ ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ ਨੇ ਕਿਹਾ ਕਿ ਉਹ ਇਸ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਧਾਲੀਵਾਲ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਉਂਦੇ ਹਨ ਕਿ ਉਹ ਆਪਣੇ ਅਹੁੱਦੇ ’ਤੇ ਪੂਰੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਕੰਮ ਕਰਨਗੇ। ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਚਰਨਜੀਤ ਸਿੰਘ ਸਿੱਧੂ, ਗੁਰਜੰਟ ਸੋਹੀ, ਜਸਪਾਲ ਸਿੰਘ ਢਿੱਲੋਂ, ਪ੍ਰਧਾਨ ਨਗਰ ਪੰਚਾਇਤ ਅਜਨਾਲਾ, ਚੇਅਰਮੈਨ ਵਰੁਣ ਕੁਮਾਰ ਰਾਜਾਸਾਂਸੀ, ਸਤਬੀਰ ਸਿੰਘ ਸੰਧੂ ਪ੍ਰਧਾਨ ਆੜ੍ਹਤੀ ਯੂਨੀਅਨ, ਹਰਵਿੰਦਰ ਸਿੰਘ ਸ਼ਾਹ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media