Saturday, July 26, 2025
Breaking News

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਧੰਨਵਾਦ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 8 ਅਕਤੂਬਰ (ਸੁਖਬੀਰ ਸਿੰਘ) – ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਚੌਕ ਦਰਬਾਰ ਵਲੋਂ ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਹਫਤਾਵਾਰੀ ਗੁਰਮਿਤ ਸਮਾਗਮਾਂ ਦੀ ਲੜੀ ਤਹਿਤ ਇਸ ਹਫਤੇ ਦੇ ਧਾਰਮਿਕ ਦੀਵਾਨ ਅਜੇ ਪਾਲ ਸਿੰਘ ਦੇ ਗ੍ਰਹਿ ਭਾਈ ਮੰਝ ਰੋਡ ਵਿਖੇ ਸਜਾਏ ਗਏ।ਸ੍ਰੀ ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤ ਰੂਪੀ ਪਾਠ ਦੇ ਭੋਗ ਉਪਰੰਤ ਭਾਈ ਬਿਕਰਮ ਜੀਤ ਸਿੰਘ ਦੇ ਜਥੇ ਤੋਂ ਇਲਾਵਾ ਬੀਬਾ ਗੁਰਸ਼ਰਨ ਕੌਰ, ਬੀਬਾ ਗੁਰਪ੍ਰੀਤ ਕੌਰ, ਬੀਬਾ ਗੁਰਜੋਤ ਕੌਰ ਕੀਰਤਨ ਕੌਂਸਲ ਨੇ ਧੁਰ ਕੀ ਬਾਣੀ ਦੇ ਕੀਰਤਨ ਦੀ ਛਹਿਬਰ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਆਨੰਦ ਸਾਹਿਬ ਜੀ ਦੀਆਂ 6 ਪੌੜੀਆਂ ਉਪਰੰਤ ਅਰਦਾਸ ਦੀ ਸੇਵਾ ਮੁੱਖ ਸੇਵਾਦਾਰ ਭਾਈ ਅਜੀਤ ਸਿੰਘ ਨੇ ਨਿਭਾਈ ਅਤੇ ਹੁਕਮਨਾਮਾ ਸਰਵਣ ਕਰਵਾਇਆ।ਜਿਕਰਯੋਗ ਹੈ ਕਿ ਅਜੇਪਾਲ ਸਿੰਘ ਅਤੇ ਬੀਬਾ ਗੁਰਪ੍ਰੀਤ ਕੌਰ ਨੇ ਆਪਣੇ ਵਿਆਹ ਦੀ (19ਵੀਂ) ਵਰ੍ਹੇਗੰਢ ਦੀ ਖੁਸ਼ੀ, ਅੰਮ੍ਰਿਤਸਰ ਦੇ ਬਾਨੀ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ, ਵਿਸ਼ਵ ਸ਼ਾਂਤੀ ਅਤੇ ਸਰਬਤ ਦੇ ਭਲੇ ਲਈ ਆਪਣੇ ਗ੍ਰਹਿ ਗੁਰਮਿਤ ਸਮਾਗਮ ਕਰਵਾਏ ਗਏ।ਸੰਸਥਾ ਦੇ ਅਹੁੱਦੇਦਾਰਾਂ ਵਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਰਜਿੰਦਰ ਸਿੰਘ ਸਾਂਘਾ ਅਤੇ ਪ੍ਰਿੰਸੀਪਲ ਗੁਨੀਤਾ ਅਰੋੜਾ (ਸਾਂਘਾ) ਨੂੰ ਵੀ ਅਜੀਤ ਸਿੰਘ ਤੇ ਹਰਪਾਲ ਸਿੰਘ ਜਨਰਲ ਸਕੱਤਰ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …