Friday, November 22, 2024

ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਅਰਦਾਸ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 8 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵਨਿਊ ਵਿਖੇ ਨਵੇਂ ਅਕਾਦਮਿਕ ਸ਼ੈਸ਼ਨ ਦੀ ਸ਼ੁਰੂਆਤ ਅਤੇ ਵਿਦਿਆਰਥੀਆਂ ਦੀ ਇਮਤਿਹਾਨਾਂ ’ਚ ਵਧੀਆ ਕਾਰਗੁਜ਼ਾਰੀ ਲਈ ਅਰਦਾਸ ਦਿਵਸ ਦਾ ਆਯੋਜਨ ਕੀਤਾ ਗਿਆ।ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਸ਼ਿਰਕਤ ਕਰਦਿਆਂ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਈ।ਕਾਲਜ ਵਿਦਿਆਰਥੀਆਂ ਨੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਗੁਰ ਜੱਸ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ।
ਸ: ਛੀਨਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਇਕ ਸਫਲ ਵਿਅਕਤੀ ਬਣਨ ਲਈ ਆਪਣੀ ਵਿੱਦਿਅਕ ਵਿਸ਼ਿਆਂ ’ਤੇ ਧਿਆਨ ਕੇਂਦਰਿਤ ਕਰਨ ਅਤੇ ਅਨੁਸ਼ਾਸਿਤ ਜੀਵਨ ਜਿਉਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਹਰੇਕ ਬੱਚੇ ਨੂੰ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।ਉਨ੍ਹਾਂ ਨੇ ਵੱਖ-ਵੱਖ ਰਾਜਾਂ ਅਤੇ ਵਿਦੇਸ਼ਾਂ ਤੋਂ ਆਏ ਸਮੂਹ ਵਿਦਿਆਰਥੀਆਂ ਨੂੰ ਆਧੁਨਿਕ, ਮੁਕਾਬਲੇ ਵਾਲੀ ਦੁਨੀਆ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਕਨੀਕੀ ਅਤੇ ਰੁਜ਼ਗਾਰ ਯੋਗਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ।
ਡਾਇਰੈਕਟਰ ਕਮ ਪ੍ਰਿੰਸੀਪਲ ਡਾ. ਮੰਜ਼ੂ ਬਾਲਾ ਨੇ ਗਵਰਨਿੰਗ ਕੌਂਸਲ ਨੇ ਕਾਲਜ ‘ਚ ਨਵੇਂ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਸ: ਛੀਨਾ ਨੇ ਡਾ. ਮੰਜੂ ਬਾਲਾ ਨਾਲ ਮਿਲ ਕੇ ਕੀਰਤਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਨ, ਰਾਜਬੀਰ ਸਿੰਘ, ਪਰਮਜੀਤ ਸਿੰਘ ਬੱਲ, ਅੰਡਰ ਸੈਕਟਰੀ ਡੀ.ਐਸ ਰਟੌਲ ਤੋਂ ਇਲਾਵਾ ਕਾਲਜ ਅਤੇ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …