Thursday, March 5, 2026

ਦਿਵਿਆਂਗਾਂ ਨੂੰ ਸਹਾਇਕ ਉਪਕਰਨ ਵੰਡਣ ਲਈ ਕੈਂਪ 10 ਨੂੰ – ਡਿਪਟੀ ਕਮਿਸ਼ਨਰ

ਲੋੜਵੰਦਾਂ ਨੂੰ 182 ਬੈਟਰੀ ਵਾਲੇ ਟਰਾਈਸਾਈਕਲ ਤੇ 40 ਸਮਾਰਟ ਕੇਨ (ਛੜੀ) ਦਿੱਤੀਆਂ ਜਾਣਗੀਆਂ

ਅੰਮ੍ਰਿਤਸਰ, 8 ਅਕਤੂਬਰ (ਸੁਖਬੀਰ ਸਿੰਘ) – ਅਲੀਮਕੋ ਦੀ ਸਹਾਇਤਾ ਨਾਲ ਜਿਲ੍ਹਾ ਪ੍ਰਸ਼ਾਸਨ ਵਲੋਂ 10 ਅਕਤੂਬਰ ਨੂੰ ਸਵੇਰੇ 9:30 ਵਜੇ ਇੰਸਟੀਚਿਊਟ ਆਫ਼ ਟੈਕਸਟਾਈਲ ਟੈਕਨੋਲੋਜੀ ਸਾਹਮਣੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਦਿਵਿਆਂਗ ਵਿਕਅਤੀਆਂ ਨੂੰ ਸਹਾਇਕ ਉਪਰਕਨ ਵੰਡਣ ਲਈ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਦੱਸਿਆ ਕਿ ਇਸ ਕੈਂਪ ਵਿੱਚ ਦਿਵਿਆਂਗ ਵਿਅਕਤੀਆਂ ਨੂੰ 182 ਬੈਟਰੀ ਵਾਲੇ ਟਰਾਈਸਾਈਕਲ, ਦ੍ਰਿਸ਼ਟੀਹੀਨ ਵਿਅਕਤੀਆਂ ਨੂੰ 40 ਸਮਾਰਟ ਛੜੀਆਂ ਤੋਂ ਇਲਾਵਾ ਹੋਰ ਲੋੜਵੰਦ ਵਿਅਕਤੀਆਂ ਨੂੰ ਸਹਾਇਕ ਉਪਕਰਨ ਵੰਡੇ ਜਾਣਗੇ।
ਜਿਲ੍ਹਾ ਸਮਾਜਿਕ ਸਿੱਖਿਆ ਅਧਿਕਾਰੀ ਅਸੀਸਇੰਦਰ ਸਿੰਘ ਨੇ ਦੱਸਿਆ ਕਿ ਅਲੀਮਕੋ ਵਲੋਂ 16 ਤੋਂ 22 ਅਕਤੂਬਰ 2023 ਤੱਕ ਵੱਖ-ਵੱਖ ਥਾਵਾਂ ’ਤੇ ਅਸੈਸਮੈਂਟ ਕੈਂਪ ਲਗਾਏ ਜਾ ਰਹੇ ਹਨ।16 ਅਕਤੂਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਲਬਾਗ, 17 ਅਕਤੂਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਜੀਠਾ, 18 ਅਕਤੂਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਜਨਾਲਾ, 19 ਅਕਤੂਬਰ ਨੂੰ ਰਘੂਨਾਥ ਮੰਦਿਰ ਜੰਡਿਆਲਾ ਗੁਰੂ, 20 ਅਕਤੂਬਰ ਨੂੰ ਮਾਤਾ ਗੰਗਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ, 21 ਅਕਤੂਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਅਤੇ 22 ਅਕਤੂਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਮਦਾਸ ਵਿਖੇ ਕੈਂਪ ਲਗਾਏ ਜਾਣਗੇ।ਜਿਥੇ ਮਾਹਿਰਾਂ ਵਲੋਂ ਹਰੇਕ ਲੋੜਵੰਦ ਵਿਅਕਤੀ ਨੂੰ ਦਿੱਤੇ ਜਾਣ ਵਾਲੇ ਬਣਾਉਟੀ ਅੰਗ ਦਾ ਸਾਈਜ਼ ਲਿਆ ਜਾਵੇਗਾ ਅਤੇ ਫਿਰ ਇਹ ਅੰਗ ਤਿਆਰ ਕਰਕੇ ਉਕਤ ਵਿਅਕਤੀ ਨੂੰ ਦਿੱਤੇ ਜਾਣਗੇ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …