ਅੰਮ੍ਰਿਤਸਰ, 8 ਅਕਤੂਬਰ (ਸੁਖਬੀਰ ਸਿੰਘ) – ਸਿਵਲ ਸਰਜਨ ਤਰਨਤਰਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀੜ ਬਾਬਾ ਬੁੱਢਾ ਸਾਹਿਬ
ਵਿਖੇ ਸਾਲਾਨਾ ਜੋੜ ਮੇਲੇ ਦੌਰਾਨ ਸਿਹਤ ਵਿਭਾਗ ਵਲੋਂ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ।ਜਿਸ ਦੌਰਾਨ ਜਿਲ੍ਹਾ ਸਿਹਤ ਅਫਸਰ ਡਾ. ਸੁਖਬੀਰ ਕੌਰ ਅਤੇ ਜਿਲ੍ਹਾ ਐਮ.ਈ.ਆਈ.ਓ ਅਮਰਦੀਪ ਸਿੰਘ ਦੀ ਅਗਵਾਈ ਹੇਠਾਂ ਪੀ.ਐਚ.ਸ਼ੀ ਕਸੇਲ ਦੀਆਂ ਟੀਮਾਂ ਵਲੋਂ ਵਿਸ਼ੇਸ਼ ਕੈਂਪ ਲਗਾ ਕੇ ਆਮ ਲੋਕਾਂ ਨੂੰ ਸਰਕਾਰ ਦੁਆਰਾਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਦੱਸਿਆ।ਜਿਨ੍ਹਾਂ ਵਿੱਚ ਹੈਂਡੀਕੈਪ ਸਰਟੀਫਿਕੇਟ, ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਕਾਰਡ, ਅੱਖਾਂ ਦਾ ਜਾਂਚ ਕੈਂਪ, ਦੰਦਾਂ ਦੀ ਸੰਭਾਲ ਕੈਂਪ, ਸ਼ੂਗਰ, ਬਲੱਡ ਪ੍ਰੈਸ਼ਰ, ਟੀਕਾਕਰਣ, ਜੱਚਾ-ਬੱਚਾ ਸਿਹਤ ਸੰਭਾਲ, ਜੇ.ਐਸ.ਵਾਈ, ਬੱਚਿਆਂ ਦੀਆਂ ਬੀਮਾਰੀਆਂ ਸੰਬਧੀ, ਹੈਪਾਟਾਈਟਸ, ਕੈਂਸਰ, ਹੋਮੀਉਪੈਥਿਕ ਮੈਡੀਸਨ, ਆਯੁਰਵੈਦਿਕ ਮੈਡੀਸਨ, ਟੈਲੀ ਮੈਡੀਸਨ, ਫੈਮਲੀ ਪਲੈਨਿੰਗ ਕੈਂਪ, ਲੈਬ ਟੈਸਟ, ਈ.ਸੀ.ਜੀ ਆਦਿ ਦੀਆਂ ਸੁਵਿਧਾਵਾਂ ਸ਼ਾਮਿਲ ਹਨ।ਜਿਲ੍ਹਾ ਸਿਹਤ ਅਫਸਰ ਡਾ. ਸੁਖਬੀਰ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਮਿਆਰੀ ਖਾਧ-ਪਦਾਰਥਾਂ ਦੀ ਵਿਕਰੀ ਲਈ ਫੂਡ ਬਿਜਨਸ ਅਪਰੇਟਰਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ।ਮੇਲੇ ਦੌਰਾਣ ਵੀ ਉਹਨਾਂ ਵਲੋਂ ਵੱਖ-ਵੱਖ ਖਾਣ-ਪੀਣ ਦੀਆਂ ਦੁਕਾਨਾਂ ‘ਤੇ ਜਾ ਕੇ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਉਹ ਆਪਣੀਆਂ ਦੁਕਾਨਾਂ ਵਿੱਚ ਸਾਫ-ਸਫਾਈ ਰੱਖਣ, ਖਾਣ-ਪੀਣ ਦੀਆਂ ਚੀਜਾਂ ਨੂੰ ਢੱਕ ਕੇ ਰੱਖਣ ਅਤੇ ਮਿਆਰੀ ਖਾਧ-ਪਦਾਰਥਾਂ ਦੀ ਵਰਤੋਂ ਅਤੇ ਵਿਕਰੀ ਯਕੀਨੀ ਬਣਾਉਣ।
ਇਸ ਅਵਸਰ ‘ਤੇ ਸੀਨੀਅਰ ਮੈਡੀਕਲ ਅਫਸਰ ਡਾ ਜੇ.ਪੀ ਸਿੰਘ, ਰਜਿੰਦਰ ਸਿੰਘ, ਗੁਰਿੰਦਰ ਸਿੰਘ, ਹੀਰਾ ਸਿੰਘ, ਅਮਰਜੀਤ ਸਿੰਘ, ਕਾਬਲ ਸਿੰਘ, ਸਮੂਹ ਮੈਡੀਕਲ ਅਫਸਰ, ਫਾਰਮਾਸਿਸਟ ਅਤੇ ਪੈਰਾਮੈਡੀਕਲ ਸਟਾਫ ਹਾਜ਼ਰ ਸੀ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media