Tuesday, March 24, 2026

ਸਿੰਘ ਸਭਾ ਲਹਿਰ ਦੀ 150ਵੀਂ ਵਰ੍ਹੇਗੰਢ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ 13 ਅਕਤੂਬਰ ਨੂੰ

ਅੰਮ੍ਰਿਤਸਰ, 8 ਅਕਤੂਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਧਰਮ ਪ੍ਰਚਾਰ ਕਮੇਟੀ ਅਤੇ ਸ੍ਰੀ ਗੁਰੁੂ ਸਿੰਘ ਸਭਾ (ਰਜਿ:) ਵਲੋਂ ਸਾਂਝੇ ਤੌਰ ਤੇ ਸਿੰਘ ਸਭਾ ਲਹਿਰ ਦੀ 150ਵੀਂ ਵਰ੍ਹੇਗੰਢ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ 13 ਅਕਤੂਬਰ 2023 ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ.ਰੋਡ ਦੇ ਸੈਮੀਨਾਰ ਹਾਲ ‘ਚ ਆਯੋਜਿਤ ਕੀਤਾ ਜਾ ਰਿਹਾ ਹੈ।ਦੀਵਾਨ ਦੇ ਮੁੱਖ ਦਫ਼ਤਰ ਵਿਖੇ ਧਰਮ ਪ੍ਰਚਾਰ ਕਮੇਟੀ ਦੀ ਇਕ ਇਕੱਤਰਤਾ ਮੂਲ ਮੰਤਰ ਦੇ ਪਾਠ ਨਾਲ ਆਰੰਭ ਕਰਨ ਉਪਰੰਤ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸਾਹਿਬਾਨ ਤਰਲੋਚਨ ਸਿੰਘ, ਬੀਬੀ ਕਿਰਨਜੋਤ ਕੌਰ ਅਤੇ ਹਰਮਨਜੀਤ ਸਿੰਘ ਨੇ ਦੱਸਿਆ ਕਿ ਦੀਵਾਨ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖੀ ਪ੍ਰਚਾਰ-ਪ੍ਰਸਾਰ ਨੂੰ ਪ੍ਰਚੰਡ ਕਰਨ ਅਤੇ ਨਵੀਂ ਪਨੀਰੀ ਨੂੰ ਸਿੱਖ ਧਰਮ ਤੇ ਵਿਰਸੇ ਨੂੰ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਜਿਸ ਤਹਿਤ 13 ਅਕਤੂਬਰ ਨੂੰ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਦੀ ਪ੍ਰਧਾਨਗੀ ਹੇਠ ‘ਸਿੰਘ ਸਭਾ ਲਹਿਰ: ਅਜੋਕਾ ਪ੍ਰਸੰਗ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ।ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਉਚੇਚੇ ਤੌਰ ‘ਤੇ ਸ਼ਿਰਕਤ ਕਰਨਗੇ।ਉਹਨਾਂ ਨੇ ਦੱਸਿਆ ਕਿ ਸੈਮੀਨਾਰ ਦਾ ਆਗਾਜ਼ ਸ੍ਰੀ ਗੁਰੁ ਸਿੰਘ ਸਭਾ ਦੇ ਪ੍ਰਧਾਨ ਅਨੂਪ ਸਿੰਘ ਵਿਰਦੀ ਦੇ ਸੁਆਗਤੀ ਸ਼ਬਦਾਂ ਨਾਲ ਕਰਦਿਆਂ ਜਨਰਲ ਸਕੱਤਰ ਹਰਮਨਜੀਤ ਸਿੰਘ ਵੱਲੋਂ ਮੰਚ ਸੰਚਾਲਨ ਕੀਤਾ ਜਾਵੇਗਾ।ਉੱਘੇ ਸਿੱਖ ਵਿਦਵਾਨ ਡਾ. ਜਸਬੀਰ ਸਿੰਘ ਸਾਬਰ, ਡਾ. ਇੰਦਰਜੀਤ ਸਿੰਘ ਗੋਗੋਆਣੀ ਅਤੇ ਸੁਖਦੇਵ ਸਿੰਘ ਸੰਧਾਵਾਲੀਆ ਮੁੱਖ ਬੁਲਾਰਿਆਂ ਵਜੋਂ ਚੀਫ਼ ਖ਼ਾਲਸਾ ਦੀਵਾਨ ਅਤੇ ਸਿੰਘ ਸਭਾ ਲਹਿਰ ਦੇ ਸ਼ਾਨਦਾਰ ਇਤਿਹਾਸ ‘ਤੇ ਆਪਣੇ ਵੱਡਮੁੱਲੇ ਵਿਚਾਰ ਸਾਂਝੇ ਕਰਨਗੇ।ਸ੍ਰੀ ਗੁਰੂ ਸਿੰਘ ਸਭਾ ਦੇ ਮੋਢੀਆਂ ਦੇ ਪਰਿਵਾਰਾਂ ਅਤੇ ਪਹਿਰੇਦਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ।ਦੀਵਾਨ ਦੇ ਮੀਤ ਪ੍ਰਧਾਨ ਜਗਜੀਤ ਸਿੰਘ ਦੇ ਧੰਨਵਾਦੀ ਸ਼ਬਦਾਂ ਨਾਲ ਸੈਮੀਨਾਰ ਦਾ ਸਮਾਪਨ ਕੀਤਾ ਜਾਵੇਗਾ।
ਮੀਟਿੰਗ ਵਿੱਚ ਜੁਆਇੰਟ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਨ ਡਾ. ਜਸਵਿੰਦਰ ਕੌਰ ਮਾਹਲ ਤੋਂ ਇਲਾਵਾ ਦੀਵਾਨ ਮੈਂਬਰ ਹਰਵਿੰਦਰਪਾਲ ਸਿੰਘ ਚੁੱਘ ਤੇ ਬੀਬੀ ਪ੍ਰਭਜੋਤ ਕੌਰ ਹਾਜ਼ਰ ਸਨ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …