Sunday, August 2, 2026

ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਪੋਸਟਰ ਮੁਕਾਬਲੇ ’ਚ ਪ੍ਰਦਰਸ਼ਨ ਸ਼ਾਨਦਾਰ

ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ ਵਿਦਿਆਰਥੀਆਂ ਨੇ ਪੋਸਟਰ ਮੁਕਾਬਲੇ ’ਚ ਸ਼ਾਨਦਾਰ ਸਥਾਨ ਪ੍ਰਾਪਤ ਕੀਤਾ ਹੈ।ਮਹਾਤਮਾ ਗਾਂਧੀ ਜੈਯੰਤੀ ਨੂੰ ਸਮਰਪਿਤ ਭਵਨਜ਼ ਸਕੂਲ ਦੁਆਰਾ ਕਰਵਾਏ ਗਏ ਪੋਸਟਰ ਨਿਰਮਾਣ ਦੇ ਮੁਕਾਬਲੇ ’ਚ ਸਹੋਦਿਆ ਕੰਪਲੈਕਸ ਨਾਲ ਜੁੜੇ ਕਰੀਬ 30 ਵਿੱਦਿਅਕ ਸੰਸਥਾਵਾਂ ਨੇ ਭਾਗ ਲਿਆ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਭੇਂਟ ਕਰਦਿਆਂ ਮਹਾਤਮਾ ਗਾਂਧੀ ਜੀ ਦੁਆਰਾ ਦਿੱਤੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਉਕਤ ਮੁਕਾਬਲੇ ’ਚ ਸਕੂਲ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ।9ਵੀਂ ਜਮਾਤ ਦੇ ਵਿਦਿਆਰਥੀ ਹਰਗੁਨ ਕੌਰ ਅਤੇ ਸ਼ਾਬਤਾਪ ਸਿੰਘ ਨੇ ਆਪਣੀ ਕਲਾ ਦਾ ਮੁਜ਼ਾਹਰਾ ਕਰਦਿਆਂ ਜਿੱਤ ਪ੍ਰਾਪਤ ਕੀਤੀ।ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …