Saturday, April 18, 2026

ਖ਼ਾਲਸਾ ਗਰਲਜ਼ ਹੋਸਟਲ ਵਿਖੇ ‘ਮਨ ਦੀ ਸ਼ਕਤੀ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ

ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਹੋਸਟਲ ਵਿਖੇ ‘ਮਨ ਦੀ ਸ਼ਕਤੀ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ।ਜਿਸ ਵਿੱਚ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ ਅਤੇ ਪ੍ਰੋ: ਸਵਰਾਜ ਕੌਰ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਡਾ. ਮਹਿਲ ਸਿੰਘ ਨੇ ਸੰਬੋਧਨ ਕਰਦਿਆਂ ਮਨ ਨੂੰ ਇਕਾਗਰ ਕਰਨ ਦੇ ਕਾਰਗਰ ਉਪਾਅ ਅਤੇ ਵਿਦਿਆਰਥੀਆਂ ਨੂੰ ਇਸ ਦਾ ਅਨੁਸਰਨ ਕਰਨ ਲਈ ਪ੍ਰੇਰਿਤ ਕੀਤਾ।
ਪ੍ਰੋ: ਸਵਰਾਜ ਕੌਰ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਉਦਾਹਰਣਾਂ ਦੇ ਕੇ ਸਰਲ ਤਰੀਕੇ ਨਾਲ ਉਕਤ ਵਿਸ਼ੇ ਸਬੰਧੀ ਜਾਣੂ ਕਰਵਾਇਆ।ਉਨ੍ਹਾਂ ਨੇ ਬੱਚਿਆਂ ਨੂੰ ਮੈਡੀਟੇਸ਼ਨ ਕਰਨ ਦੀ ਤਕਨੀਕ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਰਕੇ ਵੀ ਵਿਖਾਈ।ਉਨਾਂ ਕਿਹਾ ਕਿਅਜੋਕੇ ਯੁਗ ’ਚ ਆ ਰਹੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨ ਲਈ ਮਨ ਨੂੰ ਸਥਾਪਿਤ ਕਰਨਾ ਬਹੁਤ ਹੀ ਜ਼ਰੂਰੀ ਹੈ ਅਤੇ ਜੇਕਰ ਮਨ ਸ਼ਾਂਤ ਹੋਵੇਗਾ ਤਾਂ ਹੀ ਹਰ ਵਿਦਿਆਰਥੀ ਅਗਾਂਹ ਵਧੇਗਾ ਅਤੇ ਪੜ੍ਹਾਈ ’ਚ ਧਿਆਨ ਲਗਾ ਸਕੇਗਾ।
ਹੋਸਟਲ ਵਾਰਡਨ ਪ੍ਰੋ: ਸੁਪਨਿੰਦਰ ਕੌਰ ਨੇ ਪ੍ਰਿੰ: ਡਾ. ਮਹਿਲ ਸਿੰਘ, ਪ੍ਰੋ: ਸਵਰਾਜ ਕੌਰ ਅਤੇ ਸਮੂਹ ਹੋਸਟਲ ਵਿਦਿਆਰਥੀਆਂ ਦਾ ਧੰਨਵਾਦ ਕੀਤਾ।ਇਸ ਮੌਕੇ ਪ੍ਰਭਜੋਤ ਕੌਰ, ਸਿਮਰਨ ਕੌਰ ਆਦਿ ਮੌਜ਼ੂਦ ਸਨ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …