Thursday, June 5, 2025
Breaking News

ਖ਼ਾਲਸਾ ਕਾਲਜ ਲਾਅ ਵਿਖੇ ਆਰੰਭਿਕ ਅਰਦਾਸ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਅਕਾਦਮਿਕ ਸੈਸ਼ਨ 2023-24 ਦੀ ਸਫ਼ਲ ਸ਼ੁਰਆਤ ਅਤੇ ਵਿਦਿਆਰਥੀਆਂ ਦੇ ਇਮਤਿਹਾਨਾਂ ’ਚ ਸਫ਼ਲਤਾਵਾਂ ਲਈ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਆਰੰਭਿਕ ਅਰਦਾਸ ਦਿਵਸ ਮਨਾਇਆ ਗਿਆ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ ਦੇ ਉਚੇਚੇ ਤੌਰ ’ਤੇ ਹਾਜ਼ਰੀ ਲਵਾਈ।ਕਾਲਜ ਵਿਦਿਆਰਥੀਆਂ ਨੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਨ ਉਪਰੰਤ ਗੁਰਬਾਣੀ ਕੀਰਤਨ ਰਾਹੀਂ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ।
ਕਾਲਜ ਦੇ ਡਾਇਰੈਕਟਰ-ਕਮ-ਪ੍ਰਿ੍ਰੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਇਸ ਧਾਰਮਿਕ ਪ੍ਰੋਗਰਾਮ ਮੌਕੇ ਸ: ਹੇਰ ਨੇ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਆਉਣ ਵਾਲੀਆਂ ਪ੍ਰੀਖਿਆਵਾਂ ਵਾਸਤੇ ਸਖ਼ਤ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਕਿੱਤੇ ’ਚ ਸਖ਼ਤ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਵੀ ਪ੍ਰੇਰਣਾ ਦਿੱਤੀ।
ਇਸ ਮੌਕੇ ਅਜਮੇਰ ਸਿੰਘ ਹੇਰ ਅਤੇ ਡਾ. ਜਸਪਾਲ ਸਿੰਘ ਵਲੋਂ ਯੂਨੀਵਰਸਿਟੀ ’ਚ ਸੈਸ਼ਨ ਦਸੰਬਰ-2021-22 ’ਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਸਨੇਹਾ ਸ਼ਰਮਾ, ਚਾਹਤ ਲਾਂਬਾ, ਨੰਦਿਨੀ ਮਹਾਜਨ, ਲਵਪ੍ਰੀਤ ਕੌਰ, ਖੁਸ਼ਦੀਪ ਕੌਰ, ਪ੍ਰਤਿਭਾ ਗਿੱਲ, ਪ੍ਰਭਜੋਤ ਕੌਰ, ਸਿਮਰਨਜੀਤ ਕੌਰ, ਭਵਿਆ ਗੋਗਨਾ, ਨਵਦੀਪ ਕੌਰ, ਰੀਆ ਸ਼ਰਮਾ, ਸਪਰਸ਼, ਪਰਨੀਤ ਕੌਰ, ਪ੍ਰਿਯੰਕਾ, ਸਾਚਿਕਾ, ਪ੍ਰਿਯੰਕਾ, ਤਰੁਣ ਲੂਥਰਾ, ਹਰਸ਼, ਰੁਪਿੰਦਰ ਕੌਰ, ਰੁਪਿੰਦਰ ਕੌਰ, ਅਨਮੋਲਦੀਪ ਸਿੰਘ, ਅਰਸ਼ਲੀਨ ਕੌਰ, ਭਾਵਨਾ ਦੇਵੀ, ਪਲਕ ਮਹਾਜਨ ਨੂੰ ਮੋਮੈਂਟੋ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

Check Also

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਵਾਤਾਵਰਣ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ੁੱਧ …