ਸੰਗਰੂਰ, 9 ਅਕਤੂਬਰ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੇ ਵਿਦਿਆਰਥੀਆਂ ਨੇ ਜੋਨ ਚੀਮਾਂ ਦੇ ਹੋਏ ਅਥਲੈਟਿਕਸ ਮੁਕਾਬਲਿਆਂ ਵਿੱਚ ਭਾਗ ਲਿਆ।ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾਂ ਵਿਖੇ ਕਰਵਾਏ ਗਏ।ਇੰਨਾਂ ਮੁਕਾਬਲਿਆਂ ਵਿੱਚ ਅੰਡਰ-14 ਸਾਲ, ਅੰਡਰ-17 ਸਾਲ ਅਤੇ ਅੰਡਰ-19 ਸਾਲ ਲੜਕੇ ਅਤੇ ਲੜਕੀਆਂ ਨੇ ਭਾਗ ਲਿਆ ਅਤੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਪੁਜੀਸ਼ਨਾਂ ਹਾਸਲ ਕਰਕੇ ਆਪਣੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।ਅੰਡਰ-17 ਸਾਲ ਲੜਕੀਆਂ ਦੇ ਮੁਕਾਬਲਿਆਂ ਵਿੱਚ ਜੈਸਮਿਨ ਕੌਰ ਨੇ 3000 ਮੀਟਰ ਦੌੜ ਵਿੱਚ ਭਾਗ ਲਿਆ ਅਤੇ ਦੂਸਰੀ ਪੁਜੀਸ਼ਨ ਹਾਸਲ ਕਰਕੇ ਆਪਣੀ ਚੋਣ ਜਿਲ੍ਹਾ ਪੱਧਰ ‘ਤੇ ਹੋਣ ਵਾਲੇ ਅਥਲੈਟਿਕਸ ਮੁਕਾਬਲਿਆਂ ਲਈ ਕਰਵਾਈ।ਇਸੇ ਤਰ੍ਹਾਂ ਹੀ ਅੰਡਰ 19 ਸਾਲ ਲੜਕੀਆਂ ਦੇ ਮੁਕਾਬਲਿਆਂ ਵਿੱਚ ਜਸਪ੍ਰੀਤ ਕੌਰ ਨੇ 100 ਮੀਟਰ ਦੌੜ ਵਿੱਚੋਂ ਦੂਸਰੀ ਪੁਜੀਸ਼ਨ, ਕਮਲਜੀਤ ਕੌਰ ਨੇ ਜੈਵਲਿਨ ਥਰੋ ਵਿਚੋਂ ਦੂਸਰੀ ਅਤੇ ਗੁਰਲੀਨ ਕੌਰ ਨੇ 800 ਮੀਟਰ ਦੌੜ ਵਿਚੋਂ ਦੂਸਰੀ ਪੁਜੀਸ਼ਨ ਹਾਸਲ ਕਰਕੇ ਜਿਲ੍ਹਾ ਪੱਧਰ ‘ਤੇ ਹੋਣ ਵਾਲੇ ਮੁਕਾਬਲਿਆਂ ਲਈ ਆਪਣੀ ਚੋਣ ਕਰਵਾਈ।ਸਕੂਲ ਵਿੱਚ ਪਹੁੰਚਣ ਤੇ ਸਕੂਲ ਪ੍ਰਿੰਸੀਪਲ ਜਗਸੀਰ ਸਿੰਘ ਨੇ ਇਹਨਾਂ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਕੋਚ ਹਰਦੀਪ ਸਿੰਘ ਦਾ ਧੰਨਵਾਦ ਕੀਤਾ।
ਇਸ ਸਮੇਂ ਦੌਰਾਨ ਵਾਈਸ ਮੈਡਮ ਗੁਰਮੀਤ ਕੌਰ, ਘੁਮੰਡਾ ਸਿੰਘ, ਕੁਲਦੀਪ ਕੌਰ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …