ਸੰਗਰੂਰ, 9 ਅਕਤੂਬਰ (ਜਗਸੀਰ ਲੌਂਗੋਵਾਲ) – ਪਿੰਡੀ ਭੁੱਲਰ ਨਮੋਲ ਰੋਡ ‘ਤੇ ਚੱਲ ਰਹੇ ਚੰਡੀਗੜ੍ਹ ਸਕੂਲ ਦੇ ਪ੍ਰਿੰਸੀਪਲ ਪਵਨ ਕੁਮਾਰ ਨੂੰ ਦਿਲ ਦਾ ਦੌਰਾ ਪੈਣ
ਕਾਰਨ ਉਨ੍ਹਾਂ ਦਾ ਦੇਹਾਂਤ ਹੋ ਗਿਆ।ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਚੇਅਰਮੈਨ ਮਹਿੰਦਰ ਸਿੰਘ ਦੁੱਲਟ, ਸ਼ਹੀਦ ਭਾਈ ਦਿਆਲਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਪ੍ਰਿੰ. ਨਰਪਿੰਦਰ ਸਿੰਘ ਢਿੱਲੋਂ, ਪ੍ਰਿ. ਹਰਪ੍ਰੀਤ ਸਿੰਘ ਸਿੱਧੂ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਫਤਿਹ) ਦੇ ਕੌਮੀ ਜਨਰਲ ਸਕੱਤਰ ਅੰਮ੍ਰਿਤਪਾਲ ਸਿੰਘ ਸਿੱਧੂ, ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰੈਸ ਸਕੱਤਰ ਅਮਰਜੀਤ ਸਿੰਘ ਗਿੱਲ, ਵਿਜੇ ਗੋਇਲ, ਕਾ. ਬੀਬੀ ਸ਼ਮਿੰਦਰ ਕੌਰ ਦੁੱੱਲਟ, ਨੀਟੂ ਸ਼ਰਮਾ, ਪ੍ਰਿੰ. ਓਮ ਪ੍ਰਕਾਸ਼ ਸੇਤੀਆ, ਗੋਬਿੰਦ ਸਿੰਘ ਗਿੱਲ ਤੋਂ ਇਲਾਵਾ ਲੌਂਗੋਵਾਲ ਦੇ ਸਮੁੱਚੇ ਪੱਤਰਕਾਰ ਭਾਈਚਾਰੇ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media