ਸੰਗਰੂਰ, 9 ਅਕਤੂਬਰ (ਜਗਸੀਰ ਲੌਂਗੋਵਾਲ) – ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਮਾਜ ਸੇਵੀ ਰਾਜਵਿੰਦਰ ਸਿੰਘ ਲੱਕੀ ਦੀ ਮਾਤਾ ਤੇ ਗੁਰਮੀਤ ਕੌਰ ਦੀ ਸੱਸ ਮਾਤਾ ਅੰਮ੍ਰਿਤ ਕੌਰ ਜੀ ਦੀ ਪਹਿਲੀ ਬਰਸੀ ਮੌਕੇ ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਬੰਧ ਹੇਠ ਇਸ ਸਮਾਗਮ ਦੀ ਆਰੰਭਤਾ ਦਲਵੀਰ ਸਿੰਘ ਬਾਬਾ ਪ੍ਰਧਾਨ ਦੀ ਅਗਵਾਈ ਵਿੱਚ ਸੰਗਤੀ ਰੂਪ ਵਿੱਚ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ।ਪਰਿਵਾਰ ਵਲੋਂ ਸਹਿਜ਼ ਪਾਠ ਦੇ ਭੋਗ ਤੋਂ ਬਾਅਦ ਹੋਏ ਕੀਰਤਨ ਦਰਬਾਰ ਵਿੱਚ ਸੁਸਾਇਟੀ ਸੇਵਕ ਚਰਨਜੀਤ ਪਾਲ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ, ਗੁਰਕੰਵਲ ਸਿੰਘ ਤੋਂ ਇਲਾਵਾ ਗੁਰਧਿਆਨ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਹਰਿਗੋਬਿੰਦ ਪੁਰਾ ਦੇ ਜੱਥਿਆਂ ਨੇ ਰਸਭਿੰਨਾ ਕੀਰਤਨ ਕੀਤਾ ਜਦੋਂ ਕਿ ਗੁਰਿੰਦਰ ਸਿੰਘ ਗੁਜਰਾਲ ਨੇ ਕੀਰਤਨ ਤੇ ਵਿਆਖਿਆ ਕਰਦਿਆਂ ਸੰਗਤਾਂ ਨੂੰ ਨਾਮ ਸਿਮਰਨ ਨਾਲ ਜੁੜਣ ਦੀ ਪ੍ਰੇਰਨਾ ਕੀਤੀ ਅਤੇ ਮਾਤਾ ਅੰਮ੍ਰਿਤ ਕੌਰ ਵਲੋਂ ਸੁਸਾਇਟੀ ਪ੍ਰਤੀ ਕੀਤੀਆਂ ਸੇਵਾਵਾਂ ਦਾ ਵਿਸ਼ੇਸ਼ ਜ਼ਿਕਰ ਕੀਤਾ।
ਗੁਰਦੁਆਰਾ ਸਾਹਿਬ ਮਾਤਾ ਭੋਲੀ ਕੌਰ ਮਸਤੂਆਣਾ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਹਰਬੇਅੰਤ ਸਿੰਘ, ਸੰਤ ਬਾਬਾ ਸੁਖਦੇਵ ਸਿੰਘ ਗੁਰਦੁਆਰਾ ਸ੍ਰੀ ਸਧਾਣਾ ਸਾਹਿਬ, ਅਵਤਾਰ ਸਿੰਘ ਈਲਵਾਲ ਚੇਅਰਮੈਨ ਮਾਰਕੀਟ ਕਮੇਟੀ, ਅਰਵਿੰਦ ਖੰਨਾ ਦੇ ਨੁਮਾਇੰਦਿਆਂ, ਡਾ. ਗੁਰਵੀਰ ਸਿੰਘ, ਪਾਲਾ ਮੱਲ ਸਿੰਗਲਾ ਪ੍ਰਧਾਨ ਸੀਨੀਅਰ ਸਿਟੀਜਨ ਭਲਾਈ ਸੰਸਥਾ, ਪਿੰਗਲਵਾੜਾ ਸੰਗਰੂਰ ਦੇ ਪ੍ਰਬੰਧਕ ਹਰਜੀਤ ਸਿੰਘ ਅਰੋੜਾ, ਮਾਸਟਰ ਸਤਪਾਲ ਸ਼ਰਮਾ, ਕੁਲਵੰਤ ਸਿੰਘ ਅਕੌਈ ਤਾਲਮੇਲ ਕਮੇਟੀ ਦੇ ਮੁਖੀ ਜਸਵਿੰਦਰ ਸਿੰਘ ਪ੍ਰਿੰਸ, ਹਰਪ੍ਰੀਤ ਸਿੰਘ ਸਕੱਤਰ, ਗੁਰਵਿੰਦਰ ਸਿੰਘ ਸਰਨਾ, ਪਰਮਿੰਦਰ ਸਿੰਘ ਸੋਬਤੀ, ਗੁਰਜੰਟ ਸਿੰਘ, ਡਾ ਹਰਮਿੰਦਰ ਸਿੰਘ, ਮਨਦੀਪ ਸਿੰਘ ਸਿੱਧੂ ਆਈ.ਜੀ ਲੁਧਿਆਣਾ ਦੇ ਰੀਡਰ ਮਲਕੀਤ ਸਿੰਘ, ਸੁਖਵਿੰਦਰ ਸਿੰਘ, ਗੁਲਜ਼ਾਰ ਸਿੰਘ ਬੋਬੀ, ਅਮਰਜੀਤ ਸਿੰਘ, ਡਾ: ਹਰਪ੍ਰੀਤ ਸਿੰਘ ਭੰਡਾਰੀ, ਜਸਵਿੰਦਰ ਸਿੰਘ ਸ੍ਰੀ ਗੁਰੂ ਅੰਗਦ ਦੇਵ ਜੀ ਲੰਗਰ ਸੇਵਾ ਸੁਸਾਇਟੀ ਕੈਂਸਰ ਹਸਪਤਾਲ, ਭੁਪਿੰਦਰ ਸਿੰਘ ਜੱਸੀ, ਮਨਪ੍ਰੀਤ ਸਿੰਘ ਐਸ.ਡੀ.ਓ, ਵਰਿੰਦਰਜੀਤ ਸਿੰਘ ਬਜਾਜ, ਹਰਿੰਦਰਵੀਰ ਸਿੰਘ, ਪਰਮਜੀਤ ਸਿੰਘ ਟਿਵਾਣਾ, ਭੁਪਿੰਦਰ ਸਿੰਘ ਸੋਢੀ, ਜਸਵੀਰ ਸਿੰਘ ਪਿੰਕਾ, ਜਤਿੰਦਰ ਪਾਲ ਸਿੰਘ, ਗੁਰਮੀਤ ਸਿੰਘ, ਹਰਜੀਤ ਸਿੰਘ ਢੀਂਗਰਾ ਆਦਿ ਨੇ ਵਿਸ਼ੇਸ਼ ਤੌਰ `ਤੇ ਹਾਜ਼ਰ ਹੋ ਕੇ ਮਾਤਾ ਜੀ ਪ੍ਰਤੀ ਸ਼ਰਧਾ ਭੇਂਟ ਕੀਤੀ।ਨਰਿੰਦਰ ਪਾਲ ਸਿੰਘ ਸਾਹਨੀ ਸੁਸਾਇਟੀ ਸਰਪ੍ਰਸਤ ਨੇ ਸੁਸਾਇਟੀ ਵਲੋਂ ਕੀਤੇ ਜਾਣ ਵਾਲੇ ਅਗਲੇਰੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਪਰਿਵਾਰ ਵੱਲੋਂ ਧੰਨਵਾਦੀ ਸ਼ਬਦ ਕਹੇ।ਸੁਸਾਇਟੀ ਵਲੋਂ ਮਾਤਾ ਜੀ ਦੀਆਂ ਕੀਤੀਆਂ ਸੇਵਾਵਾਂ ਲਈ ਰਾਜਵਿੰਦਰ ਸਿੰਘ ਲੱਕੀ ਨੂੰ ਮਹਾਪੁਰਸ਼ਾਂ ਦੇ ਨਾਲ ਜਸਵਿੰਦਰ ਸਿੰਘ ਪ੍ਰਿੰਸ, ਦਲਵੀਰ ਸਿੰਘ ਬਾਬਾ, ਗੁਰਿੰਦਰ ਸਿੰਘ ਗੁਜਰਾਲ, ਸੁਰਿੰਦਰ ਪਾਲ ਸਿੰਘ ਸਿਦਕੀ, ਹਰਭਜਨ ਸਿੰਘ ਭੱਟੀ ਨੇ ਸਨਮਾਨਿਤ ਕੀਤਾ।
ਸਮਾਗਮ ਲਈ ਬਾਬਾ ਸੁੰਦਰ ਸਿੰਘ, ਪ੍ਰੀਤਮ ਸਿੰਘ, ਅਮਰਿੰਦਰ ਸਿੰਘ ਮੋਖਾ, ਹਰਦੀਪ ਸਿੰਘ ਸਾਹਨੀ, ਐਡਵੋਕੇਟ ਮਹਿੰਦਰ ਪਾਲ ਸਿੰਘ ਪਾਹਵਾ, ਜਗਜੀਤ ਸਿੰਘ ਭਿੰਡਰ, ਗੁਰਪ੍ਰੀਤ ਸਿੰਘ, ਜਗਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਬਿੱਟੂ, ਬਲਜੋਤ ਸਿੰਘ, ਗਿਰੀਸ਼ ਕੁਮਾਰ, ਗੁਲਜ਼ਾਰ ਸਿੰਘ, ਕਰਤਾਰ ਸਿੰਘ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਰੋਬਿਨ ਆਦਿ ਨੇ ਵੱਖ-ਵੱਖ ਸੇਵਾਵਾਂ ਨਿਭਾਈਆਂ।ਇਸ ਸਮਾਗਮ ਵਿੱਚ ਜਨਰਲ ਗੁਰਨਾਮ ਸਿੰਘ ਪਬਲਿਕ ਸਕੂਲ ਦੇ ਵਾਈਸ ਪ੍ਰਿੰਸੀਪਲ ਜਸਵਿੰਦਰ ਕੌਰ ਕਲੇਰ, ਸੈਕਟਰੀ ਡਾ: ਰਵਿੰਦਰ ਕੌਰ ਕਲੇਰ ਆਪਣੇ ਸਟਾਫ ਸਮੇਤ, ਸਤਵੰਤ ਐਗਰੋ ਭਵਾਨੀਗੜ੍ਹ ਅਤੇ ਇਸਤਰੀ ਸਤਿਸੰਗ ਸਭਾ ਦੇ ਪ੍ਰਧਾਨ ਸਵਰਨ ਕੌਰ, ਅਮਰੀਕ ਕੌਰ, ਗੁਰਲੀਨ ਕੌਰ, ਰੇਖਾ ਕਾਲੜਾ , ਇੰਦਰਪਾਲ ਕੌਰ, ਮਨਪ੍ਰੀਤ ਕੌਰ ਸਿਮਰਨਜੀਤ ਕੌਰ ਆਦਿ ਸਮੇਤ ਸੰਗਤਾਂ ਹਾਜ਼ਰ ਸਨ।ਪਰਿਵਾਰਕ ਮੈਂਬਰ ਸਮਰਪ੍ਰੀਤ ਸਿੰਘ, ਰਵਨੀਤ ਕੌਰ ਵਲੋਂ ਕੀਤੇ ਉਪਰਾਲੇ ਸਦਕਾ।
ਇਸ ਮੌਕੇ ਪਰਿਵਾਰ ਵਲੋਂ ਵਾਤਾਵਰਨ ਪ੍ਰੇਮੀ ਪਾਲਾ ਮੱਲ ਸਿੰਗਲਾ, ਮਹਾਂਪੁਰਸ਼ਾਂ, ਜਸਵਿੰਦਰ ਸਿੰਘ ਪ੍ਰਿੰਸ, ਸੁਰਿੰਦਰ ਪਾਲ ਸਿੰਘ ਸਿਦਕੀ ਆਦਿ ਦੇ ਨਾਲ ਸੰਗਤਾਂ ਨੂੰ ਮਾਤਾ ਜੀ ਦੀ ਯਾਦ ਵਿੱਚ ਮੌਸਮੀ ਬੂਟੇ ਵੀ ਦਿੱਤੇ ਗਏ। ਸਮਾਪਤੀ ‘ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।