Tuesday, July 14, 2026

ਜਿਲ੍ਹੇ ਦੇ ਹਰੇਕ ਲੋੜਵੰਦ ਦਿਵਿਆਂਗ ਨੂੰ ਦਿੱਤੇ ਜਾਣਗੇ ਸਹਾਇਕ ਉਪਕਰਣ – ਡਿਪਟੀ ਕਮਿਸ਼ਨਰ

ਦਿਵਿਆਂਗਾਂ ਨੂੰ ਕੀਤੀ ਵੰਡੇ 182 ਬੈਟਰੀ ਵਾਲੇ ਟਰਾਈਸਾਈਕਲ ਅਤੇ 45 ਸਮਾਰਟ ਕੇਨ (ਛੜੀਆਂ)

ਅੰਮ੍ਰਿਤਸਰ, 10 ਅਕਤੂਬਰ (ਸੁਖਬੀਰ ਸਿੰਘ) – ਜਿਲ੍ਹੇ ਦੇ ਹਰੇਕ ਲੋੜਵੰਦ ਦਿਵਿਆਂਗਾਂ ਨੂੰ ਸਹਾਇਕ ਉਪਕਰਣ ਦਿੱਤੇ ਜਾਣਗੇ ਅਤੇ ਇਸ ਲਈ 16 ਅਕਤੂਬਰ ਤੋਂ 22 ਅਕਤੂਬਰ ਤੱਕ ਵਿਸ਼ੇਸ਼ ਕੈਂਪ ਵੀ ਲਗਾਏ ਜਾ ਰਹੇ ਹਨ।ਡਿਪਟੀ ਕਮਿਸ਼ਨਰ ਸ੍ਰੀ ਅੰਮਿਤ ਤਲਵਾੜ ਨੇ ਦੱਸਿਆ ਕਿ ਅੱਜ ਅਲਿਮਕੋ ਦੀ ਸਹਾਇਤਾ ਨਾਲ ਇੰਸਟੀਚਿਊਟ ਆਫ਼ ਟੈਕਸਟਾਈਲ ਟੈਕਨੋਲੋਜੀ ਸਾਹਮਣੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਦਿਵਿਆਂਗ ਵਿਕਅਤੀਆਂ ਦੀ ਸਹਾਇਤਾ ਲਈ ਲਗਾਏ ਗਏ ਕੈਂਪ ਦੌਰਾਨ 182 ਬੈਟਰੀ ਵਾਲੇ ਟਰਾਈਸਾਈਕਲ ਅਤੇ 45 ਸਮਾਰਟ ਕੇਨ (ਛੜੀਆਂ) ਦੀ ਵੰਡ ਕੀਤੀ ਗਈ ਹੈ।
ਅਸੀਸਇੰਦਰ ਸਿੰਘ ਜਿਲ੍ਹਾ ਸਮਾਜਿਕ ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਅਲੀਮਕੋ ਵਲੋਂ 16 ਅਕਤੂਬਰ ਤੋਂ 22 ਅਕਤੂਬਰ 2023 ਤੱਕ ਵੱਖ-ਵੱਖ ਥਾਵਾਂ ’ਤੇ ਅਸੈਸਮੈਂਟ ਕੈਂਪ ਲਗਾਏ ਜਾ ਰਹੇ ਹਨ। ਉਨਾਂ ਦੱਸਿਆ ਕਿ 16 ਅਕਤੂਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਲਬਾਗ, 17 ਅਕਤੂਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਜੀਠਾ, 18 ਅਕਤੂਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਜਨਾਲਾ, 19 ਅਕਤੂਬਰ ਨੂੰ ਰਘੂਨਾਥ ਮੰਦਿਰ ਜੰਡਿਆਲਾ ਗੁਰੂ, 20 ਅਕਤੂਬਰ ਨੂੰ ਮਾਤਾ ਗੰਗਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ, 21 ਅਕਤੂਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਅਤੇ 22 ਅਕਤੂਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਮਦਾਸ ਵਿਖੇ ਅਲੀਮਕੋ ਵਲੋਂ ਕੈਂਪ ਲਗਾਏ ਜਾਣਗੇ।ਜਿਥੇ ਮਾਹਿਰਾਂ ਵਲੋਂ ਹਰੇਕ ਲੋੜਵੰਦ ਵਿਅਕਤੀ ਨੂੰ ਦਿੱਤੀ ਜਾਣ ਵਾਲੇ ਬਣਾਉਟੀ ਅੰਗ ਦਾ ਸਾਈਜ਼ ਲਿਆ ਜਾਵੇਗਾ ਅਤੇ ਫਿਰ ਇਹ ਅੰਗ ਤਿਆਰ ਕਰਕੇ ਉਕਤ ਵਿਅਕਤੀ ਨੂੰ ਦਿੱਤੇ ਜਾਣਗੇ।ਉਨਾਂ ਸਮੂਹ ਦਿਵਿਆਂਗਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨਾਂ ਕੈਂਪਾਂ ਵਿੱਚ ਜ਼ਰੂਰ ਪਹੁੰਚਿਆ ਜਾਵੇ।ਕੈਂਪ ਵਿੱਚ ਵਿਸ਼ੇਸ਼ ਤੌਰ ਤੇ ਗੁਰਜੀਤ ਸਿੰਘ ਔਜਲਾ ਸੰਸਦ ਮੈਂਬਰ ਪੁੱਜੇ।
ਇਸ ਮੌਕੇ ਪ੍ਰਿੰਸੀਪਲ ਪਰਮਵੀਰ ਸਿੰਘ ਮੱਤੇਵਾਲ ਵਾਈਸ ਪ੍ਰਿੰਸੀਪਲ ਅਮਰੀਕ ਸਿੰਘ, ਜਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਕੁਮਾਰ, ਤਹਿਸੀਲਦਾਰ ਅਮਰਜੀਤ ਸਿੰਘ, ਪਿ੍ਰੰਸੀਪਲ ਧਰਮਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਐਡਵੋਕੇਟ ਧਾਮੀ ਵਲੋਂ ਮਾਝਾ ਜ਼ੋਨ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰੀ ਸਿੰਘਾਂ ਨਾਲ ਇਕੱਤਰਤਾ

ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ …