ਸਮਰਾਲਾ, 10 ਅਕਤੂਬਰ (ਇੰਦਰਜੀਤ ਸਿੰਘ ਕੰਗ) – ਪਾਵਰਕਾਮ ਅਤੇ ਟਰਾਂਸਕੋ ਮੰਡਲ ਸਮਰਾਲਾ ਦੇ ਪੈਨਸ਼ਨਰਾਂ ਦੀ ਮਹੀਨਾਵਾਰ ਮੀਟਿੰਗ ਸਿਕੰਦਰ ਸਿੰਘ
ਮੰਡਲ ਪ੍ਰਧਾਨ ਸਮਰਾਲਾ ਦੀ ਪ੍ਰਧਾਨਗੀ ਹੇਠ ਹੋਈ।ਇੰਜ. ਸੁਖਦਰਸ਼ਨ ਸਿੰਘ ਸਕੱਤਰ ਅਤੇ ਇੰਜ: ਜੁਗਲ ਕਿਸ਼ੋਰ ਸਾਹਨੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੀਟਿੰਗ ਵਿੱਚ ਸੂਬਾ ਪੱਧਰੀ ਵਿਸ਼ਾਲ ਧਰਨਾ ਜੋ ਬੀਤੇ ਦਿਨੀਂ ਪਟਿਆਲਾ ਵਿਖੇ ਬਿਜਲੀ ਪੈਨਸ਼ਨਰਾਂ ਵੱਲੋਂ ਦਿੱਤਾ ਗਿਆ ਸੀ, ਨੂੰ ਪੈਨਸ਼ਨਰਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਸਫਲ ਕਰਨ ਦੀਆਂ ਵਧਾਈਆਂ ਦਿੱਤੀਆਂ ਗਈਆਂ ਅਤੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਜੇਕਰ ਸਰਕਾਰ ਨੇ ਹੁਣ ਵੀ ਪੈਨਸ਼ਨਰਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਤਾਂ ਇਸ ਤੋਂ ਵੱਡਾ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਣਾ ਪਵੇਗਾ।ਅੱਜ ਮੀਟਿੰਗ ਵਿੱਚ ਪੈਸ਼ਨਰਜ਼ ਦੇ ਭਖਦੇ ਮਸਲੇ ਜਿਵੇਂ ਬਿਜਲੀ ਦੀ ਵਰਤੋਂ ਵਿੱਚ ਰਿਆਇਤ ਦੇਣਾ, ਪੇਅ ਸਕੇਲ ਸੋਧਣਾ, ਡੀ.ਏ ਦੀਆਂ ਪੈਂਡਿੰਗ ਕਿਸ਼ਤਾਂ ਦੇਣਾ ਅਤੇ ਬਕਾਏ ਜਾਰੀ ਕਰਨਾ, ਕੈਸ਼ਲੈਸ ਮੈਡੀਕਲ ਸਕੀਮ ਚਾਲੂ ਕਰਨਾ, ਮੈਡੀਕਲ ਬਿੱਲ ਸਮੇਂ ਸਿਰ ਪਾਸ ਕਰਨਾ ਅਤੇ ਪੈਨਸ਼ਰਜ਼ ਨੂੰ ਆ ਰਹੀਆਂ ਔਕੜਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ।ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਸ ਨਵੀਂ ਬਣੀ ਸਰਕਾਰ ਤੋਂ ਬਹੁਤ ਉਮੀਦਾਂ ਸਨ, ਪ੍ਰੰਤੂ ਇਹ ਸਰਕਾਰ ਵੀ ਮੁੜ ਰਿਵਾਇਤੀ ਪਾਰਟੀਆਂ ਵਾਲੇ ਰਾਹ ‘ਤੇ ਤੁਰ ਪਈ ਹੈ।
ਮੀਟਿੰਗ ਦੌਰਾਨ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਂਝੇ ਫਰੰਟ ਵਲੋਂ ਇੱਕ ਵਿਸ਼ਾਲ ਧਰਨਾ ਜੋ 14 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਦਿੱਤਾ ਜਾ ਰਿਹਾ ਹੈ, ਉਸ ਵਿੱਚ ਸਮਰਾਲਾ ਇਲਾਕੇ ਦੇ ਪੈਨਸ਼ਨਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਲਈ ਸਮਰਾਲਾ ਤੋਂ ਇੱਕ ਵੱਡੀ ਬੱਸ ਸਵੇਰੇ 8-00 ਵਜੇ ਰਵਾਨਾ ਹੋਵੇਗੀ।
ਮੀਟਿੰਗ ਵਿੱਚ ਸੰਬੋਧਨ ਕਰਨ ਵਾਲਿਆਂ ਵਿੱਚ ਇੰਜ. ਪ੍ਰੇਮ ਸਿੰਘ ਸਾਬਕਾ ਐਸ.ਡੀ.ਓ, ਇੰਜ. ਜੁਗਲ ਕਿਸ਼ੋਰ ਸਾਹਨੀ ਸਹਾਇਕ ਸਕੱਤਰ, ਰਜਿੰਦਰਪਾਲ ਵਡੇਰਾ ਡਿਪਟੀ ਸੀ.ਏ.ਓ, ਜਗਤਾਰ ਸਿੰਘ ਪ੍ਰੈਸ ਸਕੱਤਰ, ਜਸਵੰਤ ਸਿੰਘ ਢੰਡਾ, ਭੁਪਿੰਦਰਪਾਲ ਚਹਿਲਾਂ, ਸੁਰਜੀਤ ਵਿਸ਼ਾਦ, ਇੰਜ. ਦਰਸ਼ਨ ਸਿੰਘ ਵਿੱਤ ਸਕੱਤਰ, ਦਰਸ਼ਨ ਸਿੰਘ ਕੋਟਾਲਾ, ਹਰਪਾਲ ਸਿੰਘ ਸਿਹਾਲਾ ਆਦਿ ਨੇ ਆਪੋ ਆਪਣੇ ਵਿਚਾਰ ਰੱਖੇ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media