Sunday, October 25, 2026

ਸ੍ਰੀ ਦਰਬਾਰ ਸਾਹਿਬ ਦੇ ਰਸਤਿਆਂ ਦੀ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਵੇ ਪ੍ਰਸ਼ਾਸਨ- ਪ੍ਰਤਾਪ ਸਿੰਘ

ਅੰਮ੍ਰਿਤਸਰ, 10 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਸਤਿਆਂ ਦੀ ਸਾਫ਼ ਸਫਾਈ ਵੱਲ ਪ੍ਰਸ਼ਾਸਨ ਨੂੰ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਹੈ।ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੂਰੇ ਵਿਸ਼ਵ ਦੇ ਲੋਕਾਂ ਲਈ ਆਸਥਾ ਦਾ ਕੇਂਦਰ ਹੈ।ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਡੀ ਗਿਣਤੀ ‘ਚ ਇਥੇ ਨਤਮਸਤਕ ਹੋਣ ਪੁੱਜਦੀਆਂ ਹਨ ਅਤੇ ਅੰਮ੍ਰਿਤਸਰ ਸਥਿਤ ਇਤਿਹਾਸਕ ਅਸਥਾਨਾਂ ਦੀ ਯਾਤਰਾ ਕਰਦੀਆਂ ਹਨ।ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਾਹਿਬ ਨੂੰ ਆਉਂਦੇ ਰਸਤਿਆਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ।ਸੁਲਤਾਨਵਿੰਡ ਗੇਟ ਤੋਂ ਬਜ਼ਾਰ ਕਹੀਆਂ ਵਾਲਾ ਦਾ ਰਸਤਾ ਕਈ ਥਾਵਾਂ ਤੋਂ ਟੁੱਟਿਆ ਹੋਇਆ ਹੈ ਅਤੇ ਦੋਹੀਂ ਪਾਸੀ ਪਾਣੀ ਦੀ ਨਿਕਾਸੀ ਵਾਲਾ ਨਾਲਾ ਬਾਹਰ ਵਹਿ ਰਿਹਾ ਹੈ।ਉਨ੍ਹਾਂ ਕਿਹਾ ਕਿ ਰਸਤੇ ਵਿੱਚ ਗੰਦਗੀ ਕਾਰਨ ਜਿਥੇ ਬਦਬੂ ਆਉਂਦੀ ਹੈ, ਉਥੇ ਹੀ ਜਾਮ ਲੱਗਣ ਕਰਕੇ ਸੰਗਤਾਂ ਨੂੰ ਭਾਰੀ ਮੁਸ਼ਕਲ ਪੇਸ਼ ਆਉਂਦੀ ਹੈ।ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ’ਤੇ ਸੀਵਰੇਜ ਬੰਦ ਹੋਣ ਕਾਰਨ ਵੀ ਬਜ਼ਾਰਾਂ ਵਿੱਚ ਪਾਣੀ ਖੜ੍ਹ ਜਾਂਦਾ ਹੈ, ਜੋ ਸੰਗਤਾਂ ਲਈ ਭਾਰੀ ਮੁਸ਼ਕਲ ਦਾ ਕਾਰਨ ਬਣਦਾ ਹੈ।
ਪ੍ਰਤਾਪ ਸਿੰਘ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਸਰਕਾਰ ਅਤੇ ਪ੍ਰਸ਼ਾਸਨ ਨੂੰ ਪੱਤਰ ਲਿਖੇ ਗਏ ਹਨ ਅਤੇ ਅਧਿਕਾਰੀਆਂ ਨੂੰ ਟੈਲੀਫੋਨ ਕਰਕੇ ਵੀ ਇਸ ਪਾਸੇ ਧਿਆਨ ਦੇਣ ਲਈ ਕਿਹਾ ਗਿਆ ਹੈ।ਪਰੰਤੂ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਇਸ ਪਾਸੇ ਧਿਆਨ ਨਹੀਂ ਦਿੱਤਾ ਜਾਂਦਾ।

Check Also

ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …