ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ ਨੇ ਦੱਸਿਆ ਹੈ ਕਿ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ ਵਲੋਂ ਵਿਭਾਗੀ ਪੱਤਰ ਜਾਰੀ ਕਰਕੇ ਇਹ ਹਦਾਇਤਾਂ ਕੀਤੀਆਂ ਹਨ ਕਿ ਪੰਜਾਬ ਰਾਜ ਦੇ ਸਮੂਹ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸੰਸਥਾਵਾਂ, ਵਪਾਰਕ ਅਦਾਰਿਆਂ, ਸਕੂਲਾਂ/ਕਾਲਜਾਂ/ਯੂਨੀਵਰਸਿਟੀਆਂ, ਦੁਕਾਨਾਂ, ਸੜਕਾਂ, ਸਾਈਨ ਬੋਰਡਾਂ, ਮੀਲ ਪੱਥਰਾਂ ਦੇ ਬੋਰਡਾਂ ਦੇ ਨਾਮ ਤੇ ਨਾਮ ਪੱਟੀਆਂ ਨੂੰ 1 ਨਵੰਬਰ, 2023 ਤੱਕ ਪੰਜਾਬੀ (ਗੁਰਮੁਖੀ ਲਿਪੀ) ਵਿੱਚ ਪਹਿਲ ਦੇ ਅਧਾਰ ‘ਤੇ ਲਿਖਣਾ ਯਕੀਨੀ ਬਣਾਉਣ।ਇਹ ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ ਇਹ ਸਮਾਂ 21 ਫ਼ਰਵਰੀ 2023 ਨਿਰਧਾਰਿਤ ਕੀਤਾ ਗਿਆ ਸੀ।
ਡਾ. ਕਲਸੀ ਨੇ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸਰਕਾਰ ਭਗਵੰਤ ਸਿੰਘ ਮਾਨ ਵਲੋਂ ਭਾਸ਼ਾ ਵਿਭਾਗ, ਪੰਜਾਬ ਰਾਹੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿੱਚ 19 ਨਵੰਬਰ 2022 ਨੂੰ ਕਰਵਾਏ ਗਏ ਰਾਜ ਪੱਧਰੀ ਸਾਹਿਤਕ ਤੇ ਸੱਭਿਆਚਾਰਕ ਸਮਾਗਮ ਦੌਰਾਨ ਇਹ ਐਲਾਨ ਕੀਤਾ ਸੀ ਕਿ ਪੰਜਾਬ ਰਾਜ ਵਿੱਚ ਸਾਰੇ ਬੋਰਡ ਤੇ ਨਾਮ ਪੱਟੀਆਂ ਪਹਿਲ ਦੇ ਅਧਾਰ ‘ਤੇ ਪੰਜਾਬੀ ਵਿੱਚ ਲਿਖੇ ਜਾਣ, ਜਿਸ ਨੂੰ ਵਿਭਾਗ ਵੱਲੋਂ ਅਮਲੀ ਜਾਮਾ ਪਹਿਨਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਜਿੰਨ੍ਹਾਂ ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਦਫ਼ਤਰਾਂ, ਵਪਾਰਕ ਅਦਾਰਿਆਂ, ਦੁਕਾਨਦਾਰਾਂ ਆਦਿ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬੋਰਡ ਪੰਜਾਬੀ ਭਾਸ਼ਾ ਵਿੱਚ ਨਹੀਂ ਲਿਖਵਾਏੇ, ਉਹ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕਰਵਾਉਣ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …