ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ) – ਜਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਸ਼ਹਿਰੀ ਦੇ ਸਮੂਹ ਅਹੁੱਦੇਦਾਰਾਂ ਦੀ ਮੀਟਿੰਗ ਕਾਂਗਰਸ ਭਵਨ ਹਾਲ ਬਜਾਰ ਵਿਖੇ ਪ੍ਰਧਾਨ ਅਸ਼ਵਨੀ ਕੁਮਾਰ ਪੱਪੂ ਜੀ ਦੀ ਪ੍ਰਧਾਨਗੀ ਵਿੱਚ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਅਸ਼ਵਨੀ ਕੁਮਾਰ ਪੱਪੂ ਨੇ ਕਿਹਾ ਕਿ ਅੱਜ ਅਸੀਂ ਪੁਰਾਣੇ ਅਤੇ ਮਿਹਨਤੀ ਕਾਂਗਰਸੀ ਵਰਕਰ ਸੇਵਾਮੁਕਤ ਪ੍ਰਿੰਸੀਪਲ ਸੁਰਿੰਦਰ ਸ਼ਰਮਾ ਪ੍ਰਧਾਨ ਪੰਜਾਬ ਕਾਂਗਰਸ ਇੰਟਕ ਨੂੰ ਅਹਿਮ ਜਿੰਮੇਵਾਰੀ ਦਿੰਦੇ ਹੋਏ ਕਾਂਗਰਸ ਹਾਈ ਕਮਾਨ ਦੇ ਹੁਕਮਾਂ ਅਨੁਸਾਰ ਜਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਸ਼ਹਿਰੀ ਦਾ ਦਫਤਰ ਇੰਚਾਰਜ਼ ਨਿਯੁੱਕਤ ਕਰ ਰਹੇ ਹਾਂ ਅਤੇ ਆਸ ਹੈ ਕਿ ਉਹ ਜਿਲ੍ਹਾ ਕਾਂਗਰਸ ਕਮੇਟੀ ਵਲੋਂ ਦਿੱਤੀ ਗਈ ਜਿੰਮੇਵਾਰੀ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣ ਦਾ ਯਤਨ ਕਰਨਗੇ।ਇਸ ਮੌਕੇ ਕਾਰਜ਼ਕਾਰੀ ਪ੍ਰਧਾਨ ਬਲਬੀਰ ਸਿੰਘ ਬੱੱਬੀ ਪਹਿਲਵਾਨ, ਪੰਜਾਬ ਯੂਥ ਇੰਟਕ ਪ੍ਰਧਾਨ ਜਸਵਿੰਦਰ ਸਿੰਘ ਸ਼ੇਰਗਿੱਲ, ਕਵਲਜੀਤ ਸਿੰਘ ਡੈਨੀ, ਪ੍ਰਮੋਦ ਕੁਮਾਰ ਰਾਜਾ, ਅਸ਼ੋਕ ਕਪੂਰ, ਓਮ ਪ੍ਰਕਾਸ਼ ਕਨੋਜੀਆ, ਬਿਹਾਰੀ ਲਾਲ ਭਾਰਤੀ, ਰਕੇਸ਼ ਕੁਮਾਰ ਬੋਕਸਰ, ਬਿੱਟੂ ਵਡਾਲੀ, ਸੋਨੂੰ ਪ੍ਰਧਾਨ, ਸ਼ਮਸ਼ੇਰ ਸਿੰਘ, ਰਜੀਵ ਕੁਮਾਰ, ਰਾਹੁਲ ਸਨੋਕਰ ਬਿੱਟੂ ਵੇਰਕਾ ਆਦਿ ਹਾਜ਼ਰ ਸਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …