Saturday, March 21, 2026

ਖ਼ਾਲਸਾ ਕਾਲਜ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਗਤੀਵਿਧੀਆਂ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 11 ਅਕਤੂੂਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਕਾਲਜ ਆਫ਼ ਨਰਸਿੰਗ ਲੁਧਿਆਣਾ ਵਿਖੇ 30ਵੀਂ ਐਸ.ਐਨ.ਏ ਦੋ ਸਾਲਾ ਪੰਜਾਬ ਰਾਜ ਕਾਨਫਰੰਸ-2023 ਦੌਰਾਨ ਵੱਖ-ਵੱਖ ਗਤੀਵਿਧੀਆਂ ‘ਚ ਹਿੱਸਾ ਲੈਂਦਿਆਂ ਆਪਣੀ ਸ਼ਾਨਦਾਰ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ।ਇਹ ਕਾਨਫ਼ਰੰਸ ਐਸ.ਐਨ.ਏ ਦੇ ਅਡਵਾਈਜ਼ਰ ਅਤੇ ਕਾਲਜ ਪ੍ਰਿੰਸੀਪਲ ਪ੍ਰੋਫ਼ੈਸਰ (ਡਾ.) ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ, ਜਿਸ ’ਚ ਕਾਲਜ ਦੇ ਕਰੀਬ 26 ਵਿਦਿਆਰਥੀਆਂ ਨੇ ਮੁਕਾਬਲਿਆਂ ’ਚ ਹਿੱਸਾ ਲਿਆ।
ਡਾ. ਅਮਨਪ੍ਰੀਤ ਕੌਰ ਨੇ ਦੱਸਿਆ ਕਿ ਕਾਲਜ ਦੇ ਉਕਤ ਵਿਦਿਆਰਥੀਆਂ ਵਲੋਂ ਅਸਿਸਟੈਂਟ ਪ੍ਰੋਫੈਸਰ ਜਤਿੰਦਰ ਕੌਰ ਅਤੇ ਅਲੀਨਾ ਕੁਮਾਰੀ ਨਾਲ ਸ਼ਾਮਲ ਹੋਏ।ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਪੰਜਾਬ ਭਰ ਦੇ ਵੱਖ-ਵੱਖ ਕਾਲਜਾਂ ਦੇ 700 ਤੋਂ ਵਧੇਰੇ ਵਿਦਿਆਰਥੀ ਰਜਿਸਟਰਡ ਹੋਏ।ਕਾਲਜ ਵਿਦਿਆਰਥੀਆਂ ਨੇ ਵੀ ਵੱਖ-ਵੱਖ ਗਤੀਵਿਧੀਆਂ ’ਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਡਾ. ਅਮਨਪ੍ਰੀਤ ਕੌਰ ਨੇ ਕਿਹਾ ਕਿ ਕਾਲਜ ਨੇ ਪੋਸਟਰ ਮੁਕਾਬਲੇ, ਡਿਸਕਸ ਥਰੋ, ਮੌਕੇ ’ਤੇ ਪੇਟਿੰਗ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਉਪਰੰਤ ਪੁਰਸਕਾਰ ਹਾਸਲ ਕੀਤੇ।ਜੇਤੂਆਂ ਨੂੰ ਪ੍ਰਬੰਧਕਾਂ ਵਲੋਂ ਟਰਾਫ਼ੀਆਂ ਅਤੇ ਸਰਟੀਫ਼ਿਕੇਟਾਂ ਨਾਲ ਸਨਮਾਨਿਤ ਵੀ ਕੀਤਾ ਗਿਆ।

Check Also

ਵਿਧਾਇਕ ਡਾ. ਅਜੇ ਗੁਪਤਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਾਲੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ …