Saturday, August 2, 2025
Breaking News

ਡਿਪਟੀ ਕਮਿਸ਼ਨਰ ਜੋਰਵਾਲ ਨੇ ਭਾਰਤੀ ਰੋਇੰਗ ਟੀਮ ਦੇ ਖਿਡਾਰੀ ਜਸਵਿੰਦਰ ਸਿੰਘ ਦੇ ਪਰਿਵਾਰ ਦਾ ਕੀਤਾ ਸਨਮਾਨ

ਸੰਗਰੂਰ, 11 ਅਕਤੂਬਰ (ਜਗਸੀਰ ਲੌਂਗੋਵਾਲ) – ਹਾਲ ਹੀ ਵਿੱਚ ਚੀਨ ਦੇ ਹਾਂਗਜ਼ੂ ਵਿੱਚ ਹੋਈਆਂ ਏਸ਼ਿਆਈ ਖੇਡਾਂ ‘ਚ ਰੋਇੰਗ ਮੁਕਾਬਲਿਆਂ ਵਿੱਚ ਭਾਰਤੀ ਪੁਰਸ਼ਾਂ ਦੀ ਟੀਮ ‘ਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੇ ਸੰਗਰੂਰ ਜਿਲ੍ਹੇ ਦੇ ਪਿੰਡ ਕਲੇਰਾਂ ਦੇ ਖਿਡਾਰੀ ਜਸਵਿੰਦਰ ਸਿੰਘ ਦੇ ਪਰਿਵਾਰ ਦਾ ਸਨਮਾਨ ਕੀਤਾ ਗਿਆ।
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵਲੋਂ ਭਾਰਤੀ ਫੌਜ ‘ਚ ਸੇਵਾ ਕਰ ਰਹੇ ਜਸਵਿੰਦਰ ਸਿੰਘ ਦੀ ਇਸ ਮਾਣ ਮੱਤੀ ਪ੍ਰਾਪਤੀ ‘ਤੇ ਪਰਿਵਾਰ ਨੂੰ ਮੁਬਾਰਕਬਾਦ ਦਿੱਤੀ।ਉਨਾਂ ਕਿਹਾ ਕਿ ਜਲਦ ਹੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਸਰਕਾਰ ਦੀ ਖੇਡ ਨੀਤੀ ਤਹਿਤ ਜਸਵਿੰਦਰ ਨੂੰ ਬਣਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਰੋਇੰਗ ਟੀਮ ਦੇ ਖਿਡਾਰੀ ਪਹਿਲਾਂ ਵੀ ਜਸਵਿੰਦਰ ਸਿੰਘ ਨੂੰ ਸਰਕਾਰ ਵਲੋਂ 8 ਲੱਖ ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਚਪਨ ਤੋਂ ਲੈ ਕੇ ਇਸ ਮੁਕਾਮ ਤੱਕ ਪਹੁੰਚਣ ਲਈ ਜਸਵਿੰਦਰ ਨੇ ਸਖ਼ਤ ਮਿਹਨਤ ਕੀਤੀ ਹੈ, ਜਿਸ ਤੋਂ ਨੌਜਵਾਨਾਂ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਵਿੰਦਰ ਸਿੰਘ ਦੇ ਪਿਤਾ ਜਗਦੇਵ ਸਿੰਘ, ਮਾਤਾ ਹਰਬੰਸ ਕੌਰ ਅਤੇ ਜਿਲ੍ਹਾ ਖੇਡ ਅਫ਼ਸਰ ਨਵਦੀਪ ਸਿੰਘ ਵੀ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …