Wednesday, January 15, 2025

ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 50000 ਸ੍ਰੀ ਜਪੁਜੀ ਸਾਹਿਬ ਦੇ ਪਾਠਾਂ ਦਾ ਪ੍ਰਵਾਹ ਸ਼ੁਰੂ

3 ਅਤੇ 4 ਨਵੰਬਰ ਨੂੰ ਹੋਣਗੇ ਰਾਤਰੀ ਸਮਾਗਮ

ਸੰਗਰੂਰ, 11 ਅਕਤੂਬਰ (ਜਗਸੀਰ ਲੌਂਗੋਵਾਲ) – ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਸਾਇਟੀ ਮੈਂਬਰਾਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਜਪੁਜੀ ਸਾਹਿਬ ਦੇ 50000 ਪਾਠ ਕਰਨ ਦਾ ਪ੍ਰਵਾਹ ਆਰੰਭ ਕੀਤਾ ਗਿਆ ਹੈ।ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਦਲਵੀਰ ਸਿੰਘ ਬਾਬਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਗੁਰਿੰਦਰ ਸਿੰਘ ਗੁਜਰਾਲ ਨੇ ਕਰਦਿਆਂ ਕਿਹਾ ਕਿ ਮਾਤਾ ਕੌਲਾਂ ਜੀ ਭਲਾਈ ਕੇਂਦਰ ਦੇ ਸੰਸਥਾਪਕ ਭਾਈ ਗੁਰਇਕਬਾਲ ਸਿੰਘ ਦੇ ਸੇਵਕ ਰਾਗੀ ਭਾਈ ਅਮਨਦੀਪ ਸਿੰਘ ਦੀ ਪੇ੍ਰਰਨਾ ਨਾਲ ਸੁਸਾਇਟੀ ਵਲੋਂ ਇਹ ਉਪਰਾਲਾ ਸ਼ੁਰੂ ਕੀਤਾ ਗਿਆ ਹੈ।ਸੁਸਾਇਟੀ ਦੇ ਸਰਪ੍ਰਸਤ ਅਤੇ ਆਲ ਇੰਡੀਆ ਸੁਸਾਇਟੀਆਂ ਦੀ ਕਾਰਜਕਾਰਨੀ ਮੈਂਬਰ ਨਰਿੰਦਰ ਪਾਲ ਸਿੰਘ ਸਾਹਨੀ ਐਡਵੋਕੇਟ ਨੇ ਦੱਸਿਆ ਕਿ ਇਸ ਉਪਰਾਲੇ ਵਿੱਚ ਸ਼ਹਿਰ ਅਤੇ ਇਲਾਕੇ ਦੀਆਂ ਸੰਗਤਾਂ ਤੋਂ ਇਲਾਵਾ ਪੰਜਾਬ ਭਰ ਦੀਆਂ ਸੁਸਾਇਟੀ ਦੀਆਂ ਯੂਨਿਟਾਂ ਵਲੋਂ ਵੱਡੀ ਗਿਣਤੀ ‘ਚ ਸੰਗਤਾਂ ਸ਼ਾਮਲ ਹੋ ਰਹੀਆਂ ਹਨ।
ਸੰਗਰੂਰ ਸੁਸਾਇਟੀ ਦੇ ਸਾਲਾਨਾ ਸਮਾਗਮ ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਹਿੱਤ ਇਸ ਤਿਆਰੀ ਮੀਟਿੰਗ ਵਿੱਚ ਗੁਰਿੰਦਰ ਵੀਰ ਸਿੰਘ ਜਨਰਲ ਸਕੱਤਰ ਵਲੋਂ ਫੈਸਲਾ ਕੀਤਾ ਗਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ 3 ਅਤੇ 4 ਨਵੰਬਰ ਦੀ ਰਾਤਰੀ ਨੂੰ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਹੋਣਗੇ।ਰਾਜਵਿੰਦਰ ਸਿੰਘ ਲੱਕੀ ਸੀਨੀਅਰ ਮੀਤ ਪ੍ਰਧਾਨ ਅਤੇ ਸੁਰਿੰਦਰ ਪਾਲ ਸਿੰਘ ਸਿਦਕੀ ਪੈ੍ਸ ਸਕੱਤਰ ਨੇ ਦੱਸਿਆ ਕਿ ਇਹਨਾਂ ਸਮਾਗਮਾਂ ਵਿੱਚ ਭਾਈ ਅਮਨਦੀਪ ਸਿੰਘ ਮਾਤਾ ਕੌਲਾਂ ਭਲਾਈ ਕੇਂਦਰ ਅਤੇ ਭਾਈ ਹਰਜੋਤ ਸਿੰਘ ਜਖ਼ਮੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੇ ਭਾਈ ਮਨਵੀਰ ਸਿੰਘ ਕੋਹਾੜਕਾ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਕੀਰਤਨ ਦਰਬਾਰ ਵਿੱਚ ਹਾਜ਼ਰੀ ਭਰਨਗੇ, ਜਦਕਿ ਭਾਈ ਸਰਬਜੀਤ ਸਿੰਘ ਲੁਧਿਆਣਾ ਅਤੇ ਭਾਈ ਮਨਦੀਪ ਸਿੰਘ ਮੁਰੀਦ ਸੰਗਰੂਰ ਸੰਗਤਾਂ ਨਾਲ ਗੁਰੂ ਸਾਹਿਬ ਦੇ ਜੀਵਨ ਪ੍ਰਥਾਏ ਕਥਾ ਵਿਚਾਰ ਕਰਨਗੇ।
ਸਮਾਗਮਾਂ ਦੇ ਸੁਯੋਗ ਪ੍ਬੰਧ ਲਈ ਪ੍ਰੀਤਮ ਸਿੰਘ, ਹਰਵਿੰਦਰ ਸਿੰਘ ਬਿੱਟੂ, ਬਲਦੇਵ ਸਿੰਘ, ਹਰਭਜਨ ਸਿੰਘ ਭੱਟੀ, ਈਮਾਨ ਪ੍ਰੀਤ ਸਿੰਘ, ਰਾਜਿੰਦਰ ਪਾਲ ਸਿੰਘ, ਮਨਦੀਪ ਸਿੰਘ ਸੈ਼ਲੀ ਆਦਿ ਨਾਲ ਉਪਰੋਕਤ ਸੁਸਾਇਟੀ ਸੇਵਕਾਂ ‘ਤੇ ਆਧਾਰਿਤ ਪ੍ਰਬੰਧਕੀ ਕਮੇਟੀਆਂ ਦਾ ਗਠਨ ਕੀਤਾ ਗਿਆ।ਦਲਵੀਰ ਸਿੰਘ ਬਾਬਾ ਪ੍ਧਾਨ ਨੇ ਸੁਸਾਇਟੀ ਸੇਵਕਾਂ ਨੂੰ ਆਪਣੀਆਂ ਸੇਵਾਵਾਂ ਤਨਦੇਹੀ ਨਾਲ ਨਿਭਾਉਣ ਲਈ ਕਿਹਾ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀਆਂ ਵਿੱਦਿਅਕ ਸੰਸਥਾਵਾਂ ’ਚ ਮਨਾਇਆ ਲੋਹੜੀ ਦਾ ਤਿਉਹਾਰ

ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ …