Saturday, April 20, 2024

ਮੁੱਖ ਖੇਤੀਬਾੜੀ ਅਫਸਰ ਵਲੋਂ ਖਾਦਾਂ ਨਾਲ ਬੇਲੋੜੇ ਖੇਤੀ ਇਨਪੁਟ ਟੈਗਿੰਗ ਨਾ ਕਰਨ ਦੀ ਹਦਾਇਤ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ) – ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਵਲੋਂ ਦਿੱਤੇ ਨਿਰਦੇਸ਼ਾ ਤਹਿਤ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਜਤਿੰਦਰ ਸਿੰਘ ਗਿੱਲ ਨੇ ਜਿਲ੍ਹੇ ਅੰਮ੍ਰਿਤਸਰ ਵਿਚ ਖਾਦ ਸਪਲਾਈ ਕਰਨ ਵਾਲੀਆਂ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਖਾਦ ਦੇ ਹੋਲਸੇਲ ਡਿਸਟਰੀਬਿਊਟਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਹਦਾਇਤਾਂ ਜਾਰੀ ਕੀਤੀਆਂ ਕਿ ਖਾਦ ਵੇਚਣ ਵਾਲੀ ਕੋਈ ਵੀ ਕੰਪਨੀ/ਡੀਲਰ/ਡਿਸਟਰੀਬਿਊਟਰ ਖਾਦਾਂ ਦੀ ਵਿਕਰੀ ਨਾਲ ਬੇਲੋੜੇ ਖੇਤੀ ਇਨਪੁਟਸ ਦੀ ਟੈਗਿੰਗ ਨਾ ਕਰੇ ਅਤੇ ਸਰਕਾਰ ਵਲੋਂ ਖਾਦ ਦੇ ਨਿਰਧਾਰਿਤ ਕੀਤੇ ਮੁੱਲ ਨਾਲੋਂ ਵੱਧ ਕਿਸਾਨਾਂ ਕੋਲੋਂ ਵਸੂਲ ਨਾ ਕਰੇ ਅਤੇ ਖਾਦਾਂ ਦੀ ਕਾਲਾ ਬਾਜ਼ਾਰੀ ਨਾ ਕਰੇ।ਉਹਨਾਂ ਨੇ ਕਿਹਾ ਜੇਕਰ ਕੋਈ ਵੀ ਵਿਅਕਤੀ ਅਜਿਹਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿੱਰੁਧ ਖਾਦ ਕੰਟਰੋਲ ਆਰਡਰ, 1985 ਅਤੇ ਜਰੂਰੀ ਵਸਤਾਂ ਐਕਟ 1955 ਤਹਿਤ ਬਣਦੀ ਕਾਰਵਾਈ ਕੀਤੀ ਜਾਵੇ।ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਫਸਲਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀਆਂ ਸਿਫਾਰਿਸ਼ਾ ਜਾਂ ਸਬੰਧਿਤ ਖੇਤੀਬਾੜੀ ਅਧਿਕਾਰੀਆਂ ਦੀ ਸਲਾਹ ਅਨੁਸਾਰ ਹੀ ਖਾਦ ਅਤੇ ਖੇਤੀ ਜ਼ਹਿਰਾਂ ਦੀ ਲੋੜੀਂਦੀ ਮਾਤਰਾ ਹੀ ਪਾਈ ਜਾਵੇ।
ਮੁੱਖ ਖੇਤੀਬਾੜੀ ਅਫਸਰ ਨੇ ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਖੇਤੀਬਾੜੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੇ ਅਧਿਕਾਰ ਖੇਤਰ ਵਿੱਚ ਆਉੇਂਦੇ ਸਮੂਹ ਖਾਦ ਡੀਲਰਾਂ ਅਤੇ ਕੋਆਪ੍ਰੇਟਿਵ ਸੋਸਾਇਟੀਆਂ ਦੀ ਲਗਾਤਾਰ ਚੈਕਿੰਗ ਕੀਤੀ ਜਾਵੇ ਅਤੇ ਜੇਕਰ ਕੋਈ ਵੀ ਵਿਅਕਤੀ ਜਾਂ ਖਾਦ ਵਿਕਰੇਤਾ ਜਾਂ ਕੋਆਪ੍ਰੇਟਿਵ ਸੋਸਾਇਟੀ ਕਿਸਾਨਾਂ ਪਾਸੋਂ ਖਾਦ ਦੇ ਨਿਰਧਾਰਿਤ ਰੇਟ ਨਾਲੋਂ ਵੱਧ ਰੇਟ ਵਸੂਲਦਾ ਹੈ ਜਾਂ ਖਾਦਾਂ ਦੇ ਨਾਲ ਬੇਲੋੜੀ ਖੇਤੀ ਸਮੱਗਰੀ ਦੀ ਟੈਗਿੰਗ ਕਰਦਾ ਹੈ ਜਾਂ ਖਾਦਾਂ ਦੀ ਕਾਲਾ ਬਾਜ਼ਾਰੀ ਕਰਦਾ ਹੈ ਤਾਂ ਉਸ ਖਿਲਾਫ ਤੁਰੰਤ ਸਖਤ ਕਾਰਵਾਈ ਕੀਤੀ ਜਾਵੇ।ਡਾ. ਗਿੱਲ ਨੇ ਦੱਸਿਆ ਕਿ ਇਸ ਸਬੰਧੀ ਖੇਤੀਬਾੜੀ ਵਿਭਾਗ ਜਿਲ੍ਹਾ ਅੰਮ੍ਰਿਤਸਰ ਵਲੋ ਛਾਪੇਮਾਰੀ ਲਈ ਇੱਕ ਵਿਸ਼ੇਸ਼ ਉਡਣ ਦਸਤੇ ਦਾ ਗਠਨ ਕੀਤਾ ਗਿਆ ਹੈ, ਜੋ ਜਿਲ੍ਹੇ ਵਿੱਚ ਲਗਾਤਾਰ ਚੈਕਿੰਗ ਕਰ ਰਿਹਾ ਹੈ।
ਇਸ ਮੌਕੇ ਸੁਖਰਾਜਬੀਰ ਸਿੰਘ (6), ਹਰਪ੍ਰੀਤ ਸਿੰਘ ਖੇਤੀਬਾੜੀ ਅਫਸਰ ਬਲਾਕ ਵੇਰਕਾ, ਗੁਰਪ੍ਰੀਤ ਸਿੰਘ ਏ.ਡੀ.ਓ ਇੰਨਫੋਰਸਮੈਂਟ, ਗੁਰਪ੍ਰੀਤ ਸਿੰਘ ਏ.ਡੀ.ਓ (ਪੀ.ਪੀ) ਅੰਮ੍ਰਿਤਸਰ ਅਤੇ ਗੁਰਜੋਤ ਸਿੰਘ ਖੇਤੀਬਾੜੀ ਵਿਕਾਸ ਅਫਸਰ, ਬਲਾਕ ਵੇਰਕਾ, ਵੱਖ-ਵੱਖ ਕੰਪਨੀਆਂ ਦੇ ਨੁੰਮਾਇੰਦੇ ਅਤੇ ਖਾਦਾਂ ਦੇ ਹੋਲਸੇਲ ਡੀਲਰ ਹਾਜ਼ਰ ਸਨ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …