Friday, August 1, 2025
Breaking News

ਏਸ਼ੀਅਨ ਕੱਪ ਜੇਤੂ ਹਾਕੀ ਟੀਮ ਦਾ ਅੰਮਿ੍ਰਤਸਰ ਏਅਰਪੋਰਟ ਪੁੱਜਣ ’ਤੇ ਭਰਵਾਂ ਸਵਾਗਤ

ਸੋਨ ਤਮਗਾ ਜੇਤੂ ਖਿਡਾਰੀ ਨੂੰ ਮਿਲਣਗੇ 1-1 ਕਰੋੜ ਰੁਪਏ

ਅੰਮ੍ਰਿਤਸਰ, 12 ਅਕਤੂਬਰ (ਸੁਖਬੀਰ ਸਿੰਘ) – ਅੱਜ ਏਸ਼ੀਅਨ ਕੱਪ ਜੇਤੂ ਹਾਕੀ ਟੀਮ ਦੇ ਮੈਂਬਰ ਜਿਨ੍ਹਾਂ ਵਿੱਚ ਹਰਮਨਪ੍ਰੀਤ ਸਿੰਘ, ਹਾਰਦਿਕ ਸਿੰਘ, ਸ਼ਮਸ਼ੇਰ ਸਿੰਘ, ਜਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਮਨਪ੍ਰੀਤ ਸਿੰਘ, ਗੁਰਜੰਟ ਸਿੰਘ, ਸੁਰਜੀਤ ਸਿੰਘ ਦੇ ਅੰਮ੍ਰਿਤਸਰ ਏਅਰਪੋਰਟ ਪਹੁੰਚਣ ’ਤੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਸਵਾਗਤ ਕੀਤਾ।ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਡਾ. ਅਜੈ ਗੁਪਤਾ, ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ, ਚੇਅਰਮੈਨ ਜਸਪ੍ਰੀਤ ਸਿੰਘ, ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਮਨੀਸ਼ ਅਗਰਵਾਲ, ਅੰਤਰਰਾਸ਼ਟਰੀ ਹਾਕੀ ਖਿਡਾਰੀ ਜੁਗਰਾਜ ਸਿੰਘ, ਰਮਨਦੀਪ ਸਿੰਘ, ਚੇਅਰਮੈਨ ਅਸ਼ੋਕ ਤਲਵਾੜ, ਲੋਕਸਭਾ ਇੰਚਾਰਜ਼ ਇਕਬਾਲ ਸਿੰਘ ਭੁੱਲਰ, ਵਿਕਰਮਜੀਤ ਵਿੱਕੀ, ਵਰੁਣ ਰਾਣਾ, ਮਨਦੀਪ ਸਿੰਘ ਮੌਂਗਾ, ਵਿਸ਼ਵ ਸਹਿਜਪਾਲ, ਗੌਤਮ ਸਚਦੇਵਾ ਸਪੋਰਟਸ ਵਿੰਗ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਹਾਜ਼ਰ ਸਨ।
ਏਅਰਪੋਰਟ ਪੁੱਜਣ ‘ਤੇ ਹਾਕੀ ਖਿਡਾਰੀਆਂ ਦਾ ਸਵਾਗਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਾਂਗਜੂ ਵਿਖੇ ਏਸ਼ੀਅਨ ਗੇਗਜ਼ ਵਿਚ ਪੰਜਾਬ ਦੇ ਖਿਡਾਰੀਆਂ ਨੇ ਪਿਛਲੇ 72 ਵਰ੍ਹਿਆਂ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਣਾਈ ਨਵੀਂ ਖੇਡ ਨੀਤੀ ਤਹਿਤ ਇਸ ਵਾਰ ਪਹਿਲੀ ਵਾਰ ਏਸ਼ੀਅਨ ਗੇਮਜ਼ ਵਿੱਚ ਹਿੱਸਾ ਲੈਣ ਗਏ 48 ਪੰਜਾਬੀ ਖਿਡਾਰੀਆਂ ਨੂੰ ਤਿਆਰੀ ਲਈ ਪ੍ਰਤੀ ਖਿਡਾਰੀ 8 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 4.64 ਕਰੋੜ ਰੁਪਏ ਦਿੱਤੇ ਗਏ ਸਨ।
ਡੀ.ਸੀ ਤਲਵਾੜ ਨੇ ਦੱਸਿਆ ਕਿ ਹਾਕੀ ਵਿੱਚ ਚੌਥੀ ਵਾਰ ਏਸ਼ੀਅਨ ਗੇਮਜ਼ ਵਿੱਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ ਕੁੱਲ 10 ਖਿਡਾਰੀ ਪੰਜਾਬ ਵਿਚੋਂ ਸਨ। ਉਨਾਂ ਦੱਸਿਆ ਕਿ ਹਾਕੀ ਮੈਚਾਂ ਵਿੱਚ ਭਾਰਤ ਨੇ ਕੁੱਲ 68 ਗੋਲ ਕੀਤੇ, ਜਿਨਾਂ ਵਿੱਚੋਂ ਕੇਵਲ ਪੰਜਾਬੀ ਖਿਡਾਰੀਆਂ ਨੇ 43 ਗੋਲ ਕੀਤੇ ਹਨ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੋਨ ਤਮਗਾ ਜੇਤੂ ਖਿਡਾਰੀਆਂ ਨੂੰ 1-1 ਕਰੋੜ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …