ਅੰਮ੍ਰਿਤਸਰ, 12 ਅਕਤੂਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਲੋਂ ਕੋਕੂਆ ਕੈਮਲ ਦੇ ਸਹਿਯੋਗ ਨਾਲ ਰਚਨਾਤਮਕਤਾ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਇੱਕ ਆਰਟ ਐਜੂਕੇਸ਼ਨ ਮੀਟ ਦਾ ਆਯੋਜਨ ਕੀਤਾ ਗਿਆ।ਇਸ ਸਮਾਗਮ ਦਾ ਉਦੇਸ਼ ਕਲਾ ਦੇ ਖੇਤਰ ਵਿੱਚ ਵਿਚਾਰਾਂ ਦੇ ਸੰਵਾਦ ਦੇ ਅਦਾਨ-ਪ੍ਰਦਾਨ ਅਤੇ ਪੇਸ਼ੇਵਰ ਵਿਕਾਸ ਨੂੰ ਉਤਸ਼ਾਹਿਤ ਕਰਨਾ ਸੀ।ਇਸ ਦਿਨ ਦੇ ਰੀਸੋਰਸ ਪਰਸਨ ਐਸ.ਰਾਜ ਕੁਮਾਰ (ਨੈਸ਼ਨਲ ਸੇਲਜ਼ ਪ੍ਰਮੋਸ਼ਨ, ਮੈਨੇਜਰ) ਨੇ ਹਾਜ਼ਰ ਮੈਂਬਰਾਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਬੱਚਿਆਂ ਵਿੱਚ ਕਲਾ ਦਾ ਬਹੁਤ ਮਹੱਤਵ ਹੈ ਅਤੇ ਇਹ ਬੱਚਿਆਂ ਦੇ ਮਨੋਵਿਗਿਆਨ ਨੂੰ ਬਹੁਤ ਪ੍ਰਭਾਵਿਤ ਕਰਦੀ ਹੈ।
ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਅੰਮ੍ਰਿਤਸਰ ਨੇ ਸਕੂਲ ਵੱਲੋਂ ਆਪਣੇ ਅਧਿਆਪਕਾਂ ਦੇ ਹੌਂਸਲੇ ਬੁਲੰਦ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।ਉਨ੍ਹਾਂ ਨੇ ਕਿਹਾ ਕਿ ਸਕੂਲ ਨੂੰ ਆਪਣੇ ਵਿਦਿਆਰਥੀਆਂ ਦੇ ਉਜੱਵਲ ਭਵਿੱਖ ਨੂੰ ਯਕੀਨੀ ਬਣਾਉਣ ਦੇ ਯਤਨ ਕਰਨੇ ਚਾਹੀਦੇ ਹਨ ।
ਸਕੂਲ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਹਾਜ਼ਰੀਨ ਦਾ ਧੰਨਵਾਦ ਕੀਤਾ।
Check Also
ਖਾਲਸਾ ਕਾਲਜ ਦੇ ਅੰਗ੍ਰੇਜ਼ੀ ਵਿਭਾਗ ਨੇ ਅਲੂਮਨੀ ਮੀਟ ਕਰਵਾਈ
ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਅੰਗ੍ਰੇਜ਼ੀ ਵਿਭਾਗ ਵੱਲੋਂ ਅਲੂਮਨੀ ਮੀਟ …