Saturday, April 20, 2024

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਟੂਰਿਜ਼ਮ ਫੈਸਟ ਦਾ ਆਯੋਜਨ

ਅੰਮ੍ਰਿਤਸਰ, 12 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੋਟਲ ਮੈਨੇਜਮੈਂਟ ਅਤੇ ਟੂਰਿਜ਼ਮ ਵਿਭਾਗ ਵੱਲੋਂ ਟੂਰਿਜ਼ਮ ਫੈਸਟ ਦਾ ਆਯੋਜਨ ਕੀਤਾ ਗਿਆ।ਮੇਲੇ ਵਿੱਚ ਅੰਮ੍ਰਿਤਸਰ ਦੇ ਵੱਖ-ਵੱਖ ਕਾਲਜਾਂ ਨੇ ਭਾਗ ਲਿਆ।ਮੇਲੇ ਦੌਰਾਨ ਪੋਸਟਰ ਮੇਕਿੰਗ, ਰੰਗੋਲੀ ਮੇਕਿੰਗ ਅਤੇ ਫੋਟੋਗ੍ਰਾਫੀ ਮੁਕਾਬਲੇ ਕਰਵਾਏ ਗਏ।ਇਸ ਈਵੈਂਟ ਦਾ ਉਦੇਸ਼ ਵਿਦਿਆਰਥੀਆਂ ਨੂੰ ਟੂਰਿਜ਼ਮ ਨੂੰ ਉਤਸ਼ਾਹਿਤ ਕਰਨਾ ਹੈ।ਵਿਦਿਆਰਥੀਆਂ ਨੇ ਆਪਣੀਆਂ ਕਲਾਕ੍ਰਿਤੀਆਂ ਜਰੀਏ, ਸ਼ਾਨਦਾਰ ਪੋਸਟਰ ਬਣਾਉਣ, ਮਨਮੋਹਕ ਰੰਗੋਲੀਆਂ, ਅਤੇ ਫੋਟੋਗ੍ਰਾਫੀ ਰਾਹੀਂ ਮਨਮੋਹਕ ਪਲਾਂ ਨੂੰ ਕੈਪਚਰ ਕਰਕੇ ਆਪਣੇ ਭਾਵ ਵਿਅਕਤ ਕੀਤੇ।ਵਿਦਿਆਰਥੀਆਂ ਵੱਲੋਂ ਬਣਾਈਆਂ ਗਈਆਂ ਕਲਾਕ੍ਰਿਤੀਆਂ ਦੀ ਚੋਣ ਕਰਨਾ ਮੁਸ਼ਕਲ ਪ੍ਰਕਿਰਿਆ ਸੀ, ਪਰ ਜੱਜਾਂ ਨੇ ਆਪਣੀ ਸੂਝ-ਬੂਝ ਨਾਲ ਵਿਦਿਆਰਥੀਆਂ ਨੂੰ ਜੇਤੂ ਐਲਾਨਿਆ ਤੇ ਉਹਨਾਂ ਨੂੰ ਟਰਾਫੀਆਂ ਪ੍ਰਦਾਨ ਕੀਤੀਆਂ।ਇਸ ਮੌਕੇ ਵਿਭਾਗ ਦੀ ਪੋ. ਇੰਚਾਰਜ਼ ਡਾ: ਮਨਦੀਪ ਕੌਰ ਨੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਅਤੇ ਜੱਜਾਂ ਦਾ ਧੰਨਵਾਦ ਕੀਤਾ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …