Sunday, August 16, 2026

16 ਤੋਂ 22 ਅਕਤੂਬਰ ਤੱਕ ਵੱਖ-ਵੱਖ ਥਾਵਾਂ ‘ਤੇ ਦਿਵਿਆਂਗਾਂ ਲਈ ਲਗਾਏ ਜਾਣਗੇ ਕੈਂਪ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਅਲਿਮਕੋ ਵਲੋਂ ਜਿਲ੍ਹਾ ਪ੍ਰਸਾਸ਼ਨ ਦੀ ਸਹਾਇਤਾ ਨਾਲ ਦਿਵਿਆਂਗਜਨਾਂ ਅਤੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਮੈਡੀਕਲ ਅਸੈਸਮੈਂਟ ਕੈਂਪ 16 ਤੋਂ 22 ਅਕਤੂਬਰ ਤੱਕ ਵੱਖ-ਵੱਖ ਥਾਵਾਂ ‘ਤੇ ਲਗਾਏ ਜਾ ਰਹੇ ਹਨ।ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਦੱਸਿਆ ਕਿ ਇਨਾਂ ਕੈਂਪਾਂ ਵਿੱਚ ਅਲਿਮਕੋ ਦੀ ਟੀਮ ਵਲੋਂ ਪਹਿਲਾਂ ਮੈਡੀਕਲ ਜਾਂਚ ਕੈਂਪ ਦਾ ਆਯੋਜਨ ਕਰਦੇ ਹੋਏ ਲੋੜਵੰਦਾਂ ਨੂੰ ਰਜਿਸਟਰ ਕੀਤਾ ਜਾਵੇਗਾ ਅਤੇ ਇਸ ਉਪਰੰਤ ਲਾਭਪਾਤਰੀਆਂ ਨੂੰ ਕੁੱਝ ਸਮੇਂ ਬਾਅਦ ਸਹਾਇਕ ਉਪਕਰਨ ਜਿਵੇਂ ਕਿ ਕਰੈਚ, ਛੜੀ, ਕੰਨਾਂ ਦੀ ਮਸ਼ੀਨ ਆਦਿ ਸਹਾਇਕ ਉਪਕਰਨਾਂ ਦੀ ਵੰਡ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕੈਂਪ ਵਿੱਚ ਸ਼ਾਮਲ ਹੋਣ ਵਾਲੇ ਦਿਵਿਆਂਗਜਨਾਂ/ਬਜ਼ੁਰਗਾਂ ਨੂੰ ਅਪੀਲ ਕੀਤੀ ਕਿ ਉਹ ਕੈਂਪ ਵਿੱਚ ਆਉਣ ਤੋਂ ਪਹਿਲਾਂ ਆਪਣੇ ਨਾਲ ਆਧਾਰ ਕਾਰਡ ਦੀ ਕਾਪੀ, ਯੂ.ਡੀ.ਆਈ.ਡੀ ਸਰਟੀਫਿਕੇਟ, ਇਕ ਫੋਟੋ, ਆਮਦਨ ਸਰਟੀਫਿਕੇਟ ਨਾਲ ਲੈ ਕੇ ਆਉਣ ਤਾਂ ਜੋ ਉਨਾਂ ਦੇ ਅਸੈਸਮੈਂਟ ਕੀਤੀ ਜਾ ਸਕੇ।
ਜਿਲ੍ਹੇ ਦੇ ਹਰੇਕ ਲੋੜਵੰਦ ਦਿਵਿਆਂਗਾਂ ਨੂੰ ਸਹਾਇਕ ਉਪਕਰਣ ਦਿੱਤੇ ਜਾਣਗੇ ਅਤੇ ਇਸ ਲਈ 16 ਤੋਂ 22 ਅਕਤੂਬਰ ਤੱਕ ਵਿਸ਼ੇਸ਼ ਕੈਂਪ ਵੀ ਲਗਾਏ ਜਾ ਰਹੇ ਹਨ।ਐਸ.ਡੀ.ਐਮ ਮਨਕੰਵਲ ਸਿੰਘ ਚਾਹਲ ਨੇ ਦੱਸਿਆ ਕਿ 16 ਅਕਤੂਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਲਬਾਗ, 17 ਅਕਤੂਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਜੀਠਾ, 18 ਅਕਤੂਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਜਨਾਲਾ, 19 ਅਕਤੂਬਰ ਨੂੰ ਰਘੂਨਾਥ ਮੰਦਿਰ ਜੰਡਿਆਲਾ ਗੁਰੂ, 20 ਅਕਤੂਬਰ ਨੂੰ ਮਾਤਾ ਗੰਗਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ, 21 ਅਕਤੂਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਅਤੇ 22 ਅਕਤੂਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਮਦਾਸ ਵਿਖੇ ਅਲੀਮਕੋ ਵਲੋਂ ਸਾਰੇ ਕੈਂਪ ਸਵੇਰੇ 9 ਵਜੇ ਤੋਂ 4 ਵਜੇ ਤੱਕ ਲਗਾਏ ਜਾਣਗੇ।ਜਿਥੇ ਮਾਹਿਰਾਂ ਵਲੋਂ ਹਰੇਕ ਲੋੜਵੰਦ ਵਿਅਕਤੀ ਨੂੰ ਦਿੱਤੀ ਜਾਣ ਵਾਲੇ ਬਣਾਉਟੀ ਅੰਗ ਦਾ ਸਾਈਜ਼ ਲਿਆ ਜਾਵੇਗਾ ਅਤੇ ਫਿਰ ਇਹ ਅੰਗ ਤਿਆਰ ਕਰਕੇ ਉਕਤ ਵਿਅਕਤੀ ਨੂੰ ਦਿੱਤੇ ਜਾਣਗੇ।ਉਨਾਂ ਸਮੂਹ ਦਿਵਿਆਂਗਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨਾਂ ਕੈਂਪਾਂ ਵਿੱਚ ਜ਼ਰੂਰ ਪਹੁੰਚਿਆ ਜਾਵੇ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …