Sunday, December 22, 2024

ਡੇਅਰੀ ਵਿਕਾਸ ਵਿਭਾਗ ਵਲੋਂ ਲਗਾਇਆ ਗਿਆ ਦੁੱਧ ਉਤਪਾਦਕ ਜਾਗਰੂਕਤਾ ਕੈਂਪ

ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਕੈਬਨਿਟ ਮੰਤਰੀ ਮੰਤਰੀ ਸਰਦਾਰ ਗੁਰਮੀਤ ਸਿੰਘ ਖੁਡੀਆਂ, ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾ ਅਤੇ ਡਿਪਟੀ ਡਾਇਰੈਕਟਰ ਡੇਅਰੀ, ਦਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਪਿੰਡ ਠਾਣੇਵਾਲ ਬਲਾਕ ਰਈਆ ਜਿਲ੍ਹਾ ਅੰਮ੍ਰਿਤਸਰ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ।ਜਿਸ ਵਿੱਚ ਆਏ ਹੋਏ ਡੇਅਰੀ ਫਾਰਮਰਾਂ ਨੂੰ ਨਵਜੋਤ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਗ੍ਰੇਡ-1, ਡੇਅਰੀ ਵਿਕਾਸ ਇੰਸਪੈਕਟਰ ਰਾਜੀਵ ਕੁਮਾਰ ਵਲੋਂ ਪਸ਼ੂਆਂ ਦੀਆਂ ਬਿਮਾਰੀਆਂ ਅਤੇ ਸਾਭ ਸੰਭਾਲ ਬਾਰੇ ਜਾਣਕਾਰੀ ਦਿੱਤੀ ਗਈ, ਗੁਰਦਿਆਲ ਸਿੰਘ ਕਾਹਲੋਂ, ਰਿਟਾ. ਡੇਅਰੀ ਵਿਕਾਸ ਇੰਸਪੈਕਟਰ ਵਲੋਂ ਕੈਟਲ ਸ਼ੈਡਾਂ ਦੀ ਬਣਤਰ ਅਤੇ ਸਾਂਭ ਸੰਭਾਲ ਦੀ ਜਾਣਕਾਰੀ ਦਿੱਤੀ ਗਈ ਅਤੇ ਦਵਿੰਦਰ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਵਲੋਂ ਵਿਭਾਗੀ ਸਕੀਮਾਂ ਸਬੰਧੀ ਵਿਸਥਾਰ ਪੂਰਵਕ ਦੱਸਿਆ ਗਿਆ।ਜਿਲ੍ਹਾ ਪ੍ਰਧਾਨ ਐਸ.ਸੀ ਵਿੰਗ ਰਜਿੰਦਰ ਸਿੰਘ ਬਿਆਸ ਵਲੋਂ ਆਪਣੇ ਸਾਥੀਆਂ ਦੇ ਨਾਲ ਕੈਂਪ ਵਿੱਚ ਸ਼ਮੂਲੀਅਤ ਕੀਤੀ।ਪਿੰਡ ਠਾਣੇਵਾਲ ਦੇ ਸਰਪੰਚ ਗੁਰਮੀਤ ਸਿੰਘ ਵਲੋਂ ਡੇਅਰੀ ਵਿਕਾਸ ਵਿਭਾਗ ਦੇ ਆਏ ਹੋਏ ਅਫਸਰਾਂ ਅਤੇ ਫਾਰਮਰਾਂ ਦਾ ਧੰਨਵਾਦ ਕੀਤਾ।ਇਸ ਕੈਂਪ ਵਿੱਚ ਹੋਰਨਾ ਤੋਂ ਇਲਾਵਾ ਸਰਕਲ ਪ੍ਰਧਾਨ ਸੋਹਨ ਸਿੰਘ, ਨਿਰਮਲ ਸਿੰਘ ਕਿਸਾਨ ਸੰਘਰਸ਼ ਕਮੇਟੀ, ਸ਼ਰਨਪ੍ਰੀਤ ਸਿੰਘ ਸ਼ੇਰੋਵਾਗਾ, ਮਹਿੰਦਰ ਕੁਮਾਰ, ਮੁਖਤਿਆਰ ਸਿੰਘ ਅਤੇ ਮਲਕੀਤ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …