ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਅੱਜ ਰੋਜ਼ਗਾਰ ਕੈਂਪ ਲਗਾਇਆ ਗਿਆ।
ਸ੍ਰੀਮਤੀ ਨੀਲਮ ਮਹੇ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਅਜਾਈਲ ਆਦਿ ਕੰਪਨੀ ਨੇ ਭਾਗ ਲਿਆ ਅਤੇ ਮੋਕੇ ‘ਤੇ ਆਫਰ ਲੈਟਰ ਦਿੱਤੇ।ਇਸ ਰੋਜ਼ਗਾਰ ਕੈਂਪ ਵਿੱਚ ਕੰਪਨੀ ਵਲੋਂ ਵੈਲਨੈਸ ਐਡਵਾਈਜ਼ਰ ਆਦਿ ਅਸਾਮੀਆਂ ਲਈ ਚੋਣ ਕੀਤੀ ਗਈ।ਇਸ ਰੋਜ਼ਗਾਰ ਕੈਂਪ ਵਿੱਚ 60 ਉਮੀਦਵਾਰਾਂ ਨੇ ਭਾਗ ਲਿਆ ਅਤੇ 46 ਉਮੀਦਵਾਰਾਂ ਦੀ ਨੋਕਰੀ ਲਈ ਚੋਣ ਤੇ ਸ਼ਾਰਟਲਿਸਟ ਕੀਤੇ ਗਏ। ਇਸ ਮੋਕੇ ਨਰੇਸ਼ ਕੁਮਾਰ ਰੋਜ਼ਗਾਰ ਅਫਸਰ ਤੀਰਥਪਾਲ ਸਿੰਘ ਡਿਪਟੀ ਸੀ.ਈ.ਓ ਗੋਰਵ ਕੁਮਾਰ ਕਰੀਅਰ ਕੋਂਸਲਰ ਅਤੇ ਸੁਖਮੀਤ ਸਿੰਘ ਜੂਨੀਅਰ ਸਹਾਇਕ ਆਦਿ ਹਾਜ਼ਰ ਸਨ।
Check Also
ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ
ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …