ਸੰਗਰੂਰ, 13 ਅਕਤੂਬਰ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਕਮਾਲਪੁਰ ਵਿਖੇ ਨੈਤਿਕ ਸਿੱਖਿਆ ਵਿਸ਼ੇ `ਤੇ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਉੱਘੇ
ਬੁਲਾਰੇ ਤੇ ਸਰਗਰਮ ਸਮਾਜ ਸੇਵੀ ਡਾ. ਰਾਜਪਾਲ ਸਿੰਘ ਨੇ ਸ਼ਿਰਕਤ ਕੀਤੀ।ਸੈਮੀਨਾਰ ਵਿੱਚ ਅਕੈਡਮੀ ਦੇ ਸਾਰੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਡਾ. ਰਾਜਪਾਲ ਨੇ ਸਮਾਜ ਵਿੱਚ ਆ ਰਹੇ ਨਿਘਾਰ ਦੇ ਕਾਰਨਾਂ ਬਾਰੇ ਦੱਸਦਿਆਂ ਕਿਹਾ ਕਿ ਅੱਜ ਕਿਵੇਂ ਅਸੀਂ ਆਪਣੇ ਮਹਾਨ ਵਿਰਸੇ ਤੇ ਮੌਲਿਕ ਕਦਰਾਂ-ਕੀਮਤਾਂ ਨੂੰ ਭੁਲਾ ਕੇ ਪੱਛਮੀ ਸੱਭਿਅਤਾ ਨੂੰ ਅਪਣਾ ਰਹੇ ਹਾਂ।ਉਹਨਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਚਰਿੱਤਰ ਨੂੰ ਉੱਚਾ-ਸੁੱਚਾ ਰੱਖਣ ਲਈ ਨੈਤਿਕ ਸਿੱਖਿਆ ਅਤੇ ਕਦਰਾਂ-ਕੀਮਤਾਂ ਦੇ ਮਹੱਤਵ ਤੋਂ ਜਾਣੂ ਕਰਵਾਇਆ।ਅੰਤ ‘ਚ ਪ੍ਰਿੰਸੀਪਲ ਅਮਨਦੀਪ ਕੌਰ ਨੇ ਡਾ. ਰਾਜਪਾਲ ਸਿੰਘ ਦਾ ਧੰਨਵਾਦ ਕੀਤਾ ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media