ਸੰਗਰੂਰ, 14 ਅਕਤੂਬਰ (ਜਗਸੀਰ ਲੌਂਗੋਵਾਲ) – 67ਵੀਆਂ ਪੰਜਾਬ ਸਕੂਲ ਰਾਜ ਪੱਧਰੀ ਖੇਡਾਂ ਲੜਕੇ/ਲੜਕੀਆਂ ਤੀਰ-ਅੰਦਾਜ਼ੀ ਮੁਕਾਬਲੇ ਜੋ ਕਿ ਡੀ.ਏ.ਵੀ ਕਾਲਜ
ਅਬੋਹਰ ਵਿਖੇ ਕਰਵਾਏ ਗਏ।ਉਸ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਬੱਚੇ ਅੰਡਰ-19 ਸਾਲ ਲੜਕੀਆਂ ਹਰਮੀਤ ਕੌਰ ਅਤੇ ਜਸ਼ਨਪ੍ਰੀਤ ਕੌਰ ਨੇ ਸਿਲਵਰ ਮੈਡਲ ਅਤੇ ਅੰਡਰ-14 ਸਾਲ ਲੜਕੇ ਸਾਹਿਬਜੋਤ ਸਿੰਘ, ਜਸਪ੍ਰੀਤ ਸਿੰਘ ਤੇ ਰਣਬੀਰ ਸਿੰਘ ਨੇ ਬਰਾਊਂਜ਼ ਮੈਡਲ ਅਤੇ ਅੰਡਰ-17 ਸਾਲ ਲੜਕੇ ਅਵਨੀਤ ਸਿੰਘ ਨੇ ਸਿਲਵਰ ਮੈਡਲ ਜਿੱਤ ਕੇ ਆਪਣੀ ਜਗ੍ਹਾ ਨੈਸ਼ਨਲ ਟੀਮ ਵਿੱਚ ਬਣਾਈ, ਜੋ ਕਿ ਗੁਜਰਾਤ ਵਿੱਚ ਨਵੰਬਰ 2023 `ਚ ਹੋਣ ਜਾ ਰਹੀਆਂ ਹਨ।ਖਿਡਾਰੀਆਂ ਦਾ ਸਕੂਲ ਪਹੁੰਚਣ ‘ਤੇ ਸੰਸਥਾ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਅਤੇ ਮੈਡਮ ਕਿਰਨਪਾਲ ਕੌਰ ਵਲੋਂ ਵਿਸ਼ੇਸ਼ ਤੌਰ ‘ਤੇ ਬੱਚਿਆਂ ਦਾ ਸਨਮਾਨ ਕੀਤਾ ਗਿਆ।ਇਸ ਸਮੇਂ ਕੋਚ ਗੁਰਪ੍ਰੀਤ ਸਿੰਘ, ਡੀ.ਪੀ.ਈ ਮਨਪ੍ਰੀਤ ਸਿੰਘ ਅਤੇ ਗੋਬਿੰਦ ਸ਼ਰਮਾ ਹਾਜ਼ਰ ਸਨ।
Check Also
ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ
ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …
Punjab Post Daily Online Newspaper & Print Media