Tuesday, November 24, 2026

ਬੁੰਗਾ ਮਸਤੂਆਣਾ ਸਾਹਿਬ ਤਲਵੰਡੀ ਸਾਬੋ ਦਾ 100 ਸਾਲਾ ਸਥਾਪਨਾ ਦਿਵਸ ਮਨਾਇਆ

ਸੰਗਰੂਰ, 14 ਅਕਤੂਬਰ (ਜਗਸੀਰ ਲੌਂਗੋਵਾਲ) – ਧਾਰਮਿਕ ਮਹਾਵਿਦਿਆਲਾ ਲੰਗਰ ਬੁੰਗਾ ਮਸਤੂਆਣਾ ਸਾਹਿਬ ਤਲਵੰਡੀ ਸਾਬੋ ਦਾ 100 ਸਾਲਾ ਸਥਾਪਨਾ ਦਿਵਸ ਬੁੰਗਾ ਮਸਤੂਆਣਾ ਸਾਹਿਬ ਤਲਵੰਡੀ ਸਾਬੋ ਵਿਖੇ ਸਮੂਹ ਸੰਗਤ ਅਤੇ ਕਲਗੀਧਰ ਟਰੱਸਟ ਬੜੂ ਸਾਹਿਬ ਗੁਰਦੁਆਰਾ ਜਨਮ ਅਸਥਾਨ ਚੀਮਾਂ ਸਾਹਿਬ ਦੇ ਸਹਿਯੋਗ ਨਾਲ ਮਨਾਇਆ ਗਿਆ।ਬੀਤੇ ਕੱਲ੍ਹ ਬੁੰਗਾ ਮਸਤੂਆਣਾ ਸਾਹਿਬ ਵਿਖੇ ਸ੍ਰੀ ਅਖੰਡ ਸਾਹਿਬ ਜੀ ਦਾ ਭੋਗ ਪਾ ਕੇ ਗੁਰੂ ਮਹਾਰਾਜ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸ਼ੁਕਰਾਨਾ ਕੀਤਾ ਗਿਆ।ਇਸ ਮੌਕੇ ਕਲਗੀਧਰ ਟਰੱਸਟ ਦੇ ਪ੍ਰਧਾਨ ਡਾ. ਬਾਬਾ ਦਵਿੰਦਰ ਸਿੰਘ ਅਤੇ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਤੇ ਹੋਰ ਸੇਵਾਦਾਰਾਂ ਨੂੰ ਗੁਰੂ-ਘਰ ਦੀ ਬਖਸ਼ਿਸ਼ ਸਿਰਪਾਉ ਦੇ ਕੇ ਸਨਮਾਨਿਤ ਕੀਤਾ ਗਿਆ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …