ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ 23 ਵਿਦਿਆਰਥੀਆਂ ਨੂੰ ਸਕੂਲ ਵਿੱਚ ਆਯੋਜਿਤ ਇੱਕ ਸਮਾਰੋਹ ਵਿੱਚ ਐਨ.ਸੀ.ਸੀ ਦੁਆਰਾ `ਏ` ਗਰੇਡ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ।ਇਸ ਉਪਲੱਬਧੀ ਨੂੰ ਹਾਸਲ ਕਰਨ ਲਈ ਇਨ੍ਹਾਂ ਵਿਦਿਆਰਥੀਆਂ ਨੇ ਸਖ਼ਤ ਸਿਖਲਾਈ ਅਤੇ ਇੱਕ ਇਮਤਿਹਾਨ ਪਾਸ ਕੀਤਾ।ਗਰੁੱਪ ਕਪਤਾਨ ਮਨੋਜ ਕੁਮਾਰ ਵਤਸ ਦੀ ਕਮਾਂਡ ਹੇਠ ਪੰਜਾਬ ਦੇ ਏਅਰ ਸੈਕੂਐਡਰਨ ਨੇ ਵਿਦਿਆਰਥੀਆਂ ਨੂੰ ਇਹ ਸਰਟੀਫਿਕੇਟ ਪ੍ਰਦਾਨ ਕੀਤੇ।ਖ਼ਾਸ ਮਹਿਮਾਨ ਐਨ.ਸੀ.ਸੀ ਪ੍ਰਸ਼ਾਸ਼ਕ ਸੀ.ਪੀ.ਐਲ ਗੰਗੱਪਾ ਅਤੇ ਸੀ.ਪੀ.ਐਲ ਮਨੀਸ਼ ਸਨ।ਨੈਸ਼ਨਲ ਕੈਡਿਟ ਕੋਰ ਪ੍ਰੋਗਰਾਮ ਦਾ ਉਦੇਸ਼ ਨੌਜਵਾਨਾਂ ਵਿੱਚ ਅਨੁਸਾਸ਼ਨ ਅਤੇ ਸਮਾਜ ਸੇਵਾ ਦੀ ਭਾਵਨਾ ਪੈਦਾ ਕਰਨਾ ਸੀ ।
ਪੰਜਾਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਨੇ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਲੀਡਰਸ਼ਿਪ, ਟੀਮ ਵਰਕ ਅਤੇ ਸਵੈ ਅਨੁਸਾਸ਼ਨ ਦੀਆਂ ਕਦਰਾਂ ਕੀਮਤਾਂ ਪੈਦਾ ਕਰਦੇ ਹਨ ਅਤੇ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਅਤੇ ਸਰਵਪੱਖੀ ਵਿਕਾਸ ਲਈ ਢਾਂਚਾਗਤ ਪਲੇਟਫਾਰਮ ਪ੍ਰਦਾਨ ਕਰਦੇ ਹਨ ।
ਸਕੂਲ ਦੇ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਅਜਿਹੇ ਪੋ੍ਰਗਰਾਮਾਂ ਵਿੱਚ ਸਰੀਰਕ ਸਿਖਲਾਈ ਅਤੇ ਸਾਹਸੀ ਗਤੀਵਿਧੀਆਂ ਸ਼ਾਮਲ ਹੁੰਦੀਆਂ ਹਨ।
ਸਕੂਲ ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੰਦੇ ਹੋਏ ਕਿਹਾ ਕਿ ਅਜਿਹੀ ਪਹਿਲਕਦਮੀਂ ਜਿੰਮੇਵਾਰ ਅਤੇ ਇਮਾਨਦਾਰ ਨਾਗਰਿਕ ਦੇ ਵਿਆਪਕ ਦ੍ਰਿਸ਼ਟੀਕੋਣ ਨਾਲ ਮੇਲ ਖਾਂਦੀ ਹੈ ।