Saturday, October 3, 2026

ਵਿਧਾਇਕ ਗੁਪਤਾ ਨੇ 4 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ ਸੜ੍ਹਕਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 14 ਅਕਤੂਬਰ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਡਾ. ਅਜੈ ਗੁਪਤਾ ਨੇ ਰਾਮ ਬਾਗ ਵਿਖੇ ਬਣਨ ਵਾਲੀਆਂ ਸੜਕਾਂ ਦਾ ਉਦਘਾਟਨ ਕਰਨ ਪਿੱਛੋਂ ਕੀਤਾ।ਉਨਾਂ ਦੱਸਿਆ ਕਿ 4 ਕਰੋੜ ਰੁਪਏ ਦੀ ਲਾਗਤ ਨਾਲ ਕਟੜਾ ਜੈਮਲ ਸਿੰਘ ਸਾਹਮਣੇ ਆਰ.ਐਸ ਟਾਵਰ, ਕਰਮੋ ਡਿਓਢੀ ਅਤੇ ਨਾਲ ਲੱਗਦੇ ਬਾਜ਼ਾਰਾਂ ਦੀਆਂ ਸੜ੍ਹਕਾਂ ਬਣਾਈਆਂ ਜਾਣਗੀਆਂ।ਉਨਾਂ ਸਬੰਧਤ ਠੇਕੇਦਾਰਾਂ ਨੂੰ ਹਦਾਇਤ ਕੀਤੀ ਕਿ ਕੰਮ ਨੂੰ ਮਿੱਥੇ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ ਅਤੇ ਕੰਮ ਦੀ ਗੁਣਵਤਾ ਦਾ ਖਾਸ ਧਿਆਨ ਰੱਖਿਆ ਜਾਵੇ।ਉਨਾਂ ਕਿਹਾ ਕਿ ਸਾਡੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਮੈਡਮ ਮਧੂ, ਮੈਡਮ ਬਬੀਤਾ, ਦੀਪਕ ਬੱਗਾ, ਦੀਪਕ ਚੱਢਾ, ਸੁਦੇਸ਼ ਕੁਮਾਰ, ਸੁਰਜੀਤ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …