ਅੰਮ੍ਰਿਤਸਰ, 14 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋ ‘ਖੇਡਾਂ ਵਤਨ ਪੰਜਾਬ ਦੀਆਂ 2023’ ਅਧੀਨ ਰਾਜ ਪੱਧਰੀ ਖੇਡਾਂ ਦੌਰਾਨ ਗੱਤਕਾ ਮੁਕਾਬਲੇ 13 ਤੋਂ 16 ਅਕਤੂਬਰ 2023 ਤੱਕ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਕਰਵਾਏ ਜਾ ਰਹੇ ਹਨ।ਜਿਲ੍ਹਾ ਖੇਡ ਅਧਿਕਾਰੀ ਸੁਖਚੈਨ ਸਿੰਘ ਨੇ ਦੱਸਿਆ ਕਿ ਖੇਡ ਮੁਕਾਬਲੇ ਅੰਡਰ-14, 17,21, 21-30 ਅਤੇ 31 ਤੋਂ 40 ਵੱਖ-ਵੱਖ ਉਮਰ ਵਰਗ ਵਿੱਚ ਕਰਵਾਏ ਜਾ ਰਹੇ ਹਨ।ਇਹਨਾਂ ਖੇਡਾਂ ਵਿੱਚ ਬਲਾਕ ਪੱਧਰੀ ਖੇਡਾਂ ਦੇ ਜੇਤੂ ਖਿਡਾਰੀਆਂ ਦੀ ਸਿਲੈਕਸ਼ਨ ਜਿਲ੍ਹਾ ਪੱਧਰੀ ਖੇਡਾਂ ਲਈ ਹੋਈ ਹੈ।ਇਸ ਉਪਰੰਤ ਜਿਲ੍ਹਾ ਪੱਧਰੀ ਖੇਡਾਂ ਵਿੱਚ ਜੇਤੂ ਖਿਡਾਰੀਆਂ ਦੀ ਚੋਣ ਰਾਜ ਪੱਧਰੀ ਖੇਡਾਂ ਲਈ ਹੋਈ ਹੈ।ਉਨਾਂ ਦੱਸਿਆ ਕਿ ਰਾਜ ਪੱਧਰੀ ਖੇਡ ਗੱਤਕਾ ਦੂਜੀ ਵਾਰ ਕਰਵਾਉਣ ਦਾ ਅੰਮ੍ਰਿਤਸਰ ਨੂੰ ਮਾਣ ਦਿੱਤਾ ਗਿਆ ਹੈ।ਪਿਛਲੇ ਸਾਲ ਰਾਜ ਪੱਧਰੀ ਖੇਡ ਗੱਤਕਾ ਵਿੱਚ ਲਗਭਗ 1400 ਖਿਡਾਰੀਆਂ ਨੇ ਭਾਗ ਲਿਆ ਸੀ ਅਤੇ ਇਸ ਸਾਲ 2000 ਖਿਡਾਰੀਆਂ ਵਲੋਂ ਹਿੱਸਾ ਲਿਆ ਗਿਆ ਹੈ।
ਰਾਜ ਪੱਧਰੀ ਖੇਡਾਂ ਦਾ ਉਦਘਾਟਨ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕੀਤਾ।ਉਨਾਂ ਖਿਡਾਰੀਆਂ ਨੁੰ ਨਸ਼ਿਆ ਤੋਂ ਦੂਰ ਰਹਿਣ ਅਤੇ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਰਸਮੀ ਤੌਰ ‘ਤੇ ਖੇਡਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਅਤੇ ਆਏ ਹੋਏ ਖਿਡਾਰੀਆਂ ਅਤੇ ਉਹਨਾਂ ਦੇ ਕੋਚਾਂ ਨਾਲ ਜਾਣ-ਪਛਾਣ ਕੀਤੀ।ਮੇਜਰ ਡਾ ਵਰੁਣ ਕੁਮਾਰ ਐਸ.ਡੀ.ਐਮ ਅੰਮ੍ਰਿਤਸਰ-2 ਤੇ ਸੁਖਚੈਨ ਸਿੰਘ ਕਾਹਲੋ ਜਿਲ੍ਹਾ ਖੇਡ ਅਫਸਰ ਅਤੇ ਆਸ਼ੂ ਵਿਸ਼ਾਲ ਜਿਲ੍ਹਾ ਖੇਡ ਕੋਆਡੀਨੇਟਰ, ਬਲਜਿੰਦਰ ਸਿੰਘ ਤੂਰ ਸਕੱਤਰ ਪੰਜਾਬ ਗੱਤਕਾ ਐਸੋਸੀਏਸ਼ਨ, ਮਨਮਿੰਦਰ ਸਿੰਘ ਕਨਵੀਨਰ ਖੇਡਾਂ ਵਤਨ ਪੰਜਾਬ (ਗੱਤਕਾ) ਅਤੇ ਸ੍ਰੀਮਤੀ ਨੇਹਾ ਚਾਵਲਾ ਸੀ: ਸਹਾਇਕ ਅਤੇ ਵਿਭਾਗ ਕੋਚ ਵੀ ਹਾਜ਼ਰ ਸਨ।
ਵਿਅਕਤੀਗਤ ਡੈਮੋ ਅੰ-14 ਲੜਕਿਆਂ ਦੇ ਮੁਕਾਬਲੇ ਵਿੱਚ ਜਿਲ੍ਹਾ ਲੁਧਿਆਣਾ ਨੇ ਪਹਿਲਾ ਸਥਾਨ, ਮੁਕਸਤਰ ਨੇ ਦੂਜਾ ਅਤੇ ਮੋਹਾਲੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਟੀਮ ਡੈਮੋ ਅੰ-14 ਲੜਕਿਆਂ ਦੇ ਮੁਕਾਬਲੇ ਵਿੱਚ ਜਿਲ੍ਹਾ ਲੁਧਿਆਣਾ ਨੇ ਪਹਿਲਾ ਸਥਾਨ, ਮੋਹਾਲੀ ਨੇ ਦੂਜਾ ਅਤੇ ਰੂਪਨਗਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
Check Also
ਖ਼ਾਲਸਾ ਕਾਲਜ ਵੁਮੈਨ ਨੇ ਸਵੱਛ ਭਾਰਤ ਮਿਸ਼ਨ ’ਚ ਪ੍ਰਾਪਤ ਕੀਤਾ ਦੂਜਾ ਸਥਾਨ
ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੁਮੈਨ ਨੇ ਨਗਰ ਨਿਗਮ ਅਧੀਨ ਚੱਲ …