ਓਵਰਆਲ ਜੇਤੂ ਏ ਡਿਵੀਜ਼ਨ-ਸਿੱਖ ਨੈਸ਼ਨਲ ਕਾਲਜ ਬੰਗਾ ਤੇ ਬੀ ਡਿਵੀਜ਼ਨ-ਹਿੰਦੁ ਕੰਨਿਆ ਕਾਲਜ ਕਪੂਰਥਲਾ ਰਹੇ
ਅੰਮ੍ਰਿਤਸਰ, 14 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਡੀ-ਜ਼ੋਨ ਜ਼ੋਨਲ ਯੁਵਕ ਮੇਲਾ ਅੱਜ ਸਮਾਪਤ ਹੋਇਆ।ਜਿਸ ਦੇ
‘ਏ’ ਡਵੀਜ਼ਨ ਦਾ ਤਾਜ ਸਿੱਖ ਨੈਸ਼ਨਲ ਕਾਲਜ, ਬੰਗਾ ਅਤੇ ਬੀ ਡਵੀਜ਼ਨ ਦਾ ਤਾਜ ਹਿੰਦੁ ਕੰਨਿਆ ਕਾਲਜ ਕਪੂਰਥਲਾ ਦੇ ਸਿਰ ਸਜਿਆ।ਬੀ-ਡਵੀਜ਼ਨ ਵਿਚ ਪਹਿਲਾ ਰਨਅਰਜ਼ੱਅਪ ਕਮਲਾ ਨਹਿਰੂ ਕਾਲਜ ਫਾਰ ਵਿਮਨ ਫਗਵਾੜਾ ਅਤੇ ਦੂਜਾ ਰਨਅਰਜ਼ਅੱਪ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ ਰਿਹਾ।
ਚੈਂਪੀਅਨਸ਼ਿਪ ਟਰਾਫੀਆਂ ਪ੍ਰਦਾਨ ਕਰਨ ਸਮੇਂ ਜੇਤੂ ਟੀਮਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਅਧਿਆਪਕ ਸਾਹਿਬਾਨ ਵੀ ਭਾਰੀ ਗਿਣਤੀ ਵਿਚ ਹਾਜ਼ਰ ਸਨ, ਜਿਨ੍ਹਾਂ ਨੂੰ ਅੱਜ ਦੇ ਇਨਾਮ ਵੰਡ ਸਮਾਰੋਹ ਦੀ ਪ੍ਰਧਾਨਗੀ ਕਰ ਰਹੇ ਯੁਵਕ ਭਲਾਈ ਵਿਭਾਗ ਦੇ ਇੰਚਾਰਜ਼ ਡਾ. ਅਮਨਦੀਪ ਸਿੰਘ ਨੇ ਟਰਾਫੀਆਂ ਪ੍ਰਦਾਨ ਕੀਤੀਆਂ।ਆਪਣੇ ਸੰਬੋਧਨ ‘ਚ ਉਨਾਂ ਜੇਤੂ ਵਿਦਿਆਰਥੀ ਕਲਾਕਾਰਾਂ ਦੀਆਂ ਟੀਮਾਂ ਨੂੰ ਵਧਾਈ ਦਿੱਤੀ ਅਤੇ ਇਨ੍ਹਾਂ ਮੁਕਾਬਲਿਆਂ ਵਿੱਚ ਅਜੇਤੂ ਰਹੇ ਵਿਦਿਆਰਥੀਆਂ ਕਲਾਕਾਰਾਂ ਨੂੰ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ।
ਅੱਜ ਦਸਮੇਸ਼ ਆਡੀਟੋਰੀਅਮ ਵਿਚ ਕਾਸਟਿਊਮ ਪਰੇਡ, ਮਾਈਮ, ਮਿਮਕਰੀ, ਸਕਿਟ, ਵਨ ਐਕਟ ਪਲੇਅ ਅਤੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿਚ ਸਮੂਹ ਸ਼ਬਦ/ਭਜਨ, ਸਮੂਹ ਗੀਤ ਭਾਰਤੀ, ਗੀਤ/ਗਜ਼ਲ, ਲੋਕ ਗੀਤ ਦੇ ਮੁਕਾਬਲੇ ਹੋਏ।ਆਰਕੀਟੈਕਚਰ ਵਿਭਾਗ ਦੀ ਸਟੇਜ `ਤੇ ਰੰਗੋਲੀ, ਫੁਲਕਾਰੀ, ਮਹਿੰਦੀ ਅਤੇ ਕਾਨਫਰੰਸ ਹਾਲ ਵਿਚ ਪੋਇਟੀਕਲ ਕੁਇਜ਼ ਦੇ ਮੁਕਾਬਲੇ ਕਰਵਾਏ।
ਇਨ੍ਹਾਂ ਯੁਵਕ ਮੇਲਿਆਂ ਦਾ ਆਯੋਜਨ ਵਾਈਸ ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਦੀ ਅਗਵਾਈ ਵਿੱਚ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਵਿਦਿਆਰਥੀ-ਵਲੰਟੀਅਰਾਂ ਦੀ ਸੁਚੱਜੀ ਟੀਮ ਵਲੋਂ ਡੀਨ ਵਿਦਿਆਰਥੀ ਭਲਾਈ ਪ੍ਰੋ. ਪ੍ਰੀਤ ਮੋਹਿੰਦਰ ਸਿੰਘ ਬੇਦੀ ਦੇ ਦਿਸ਼ਾ ਨਿਰਦੇਸ਼ ਅਤੇ ਯੁਵਕ ਭਲਾਈ ਵਿਭਾਗ ਦੇ ਇੰਚਾਰਜ਼ ਡਾ. ਅਮਨਦੀਪ ਸਿੰਘ ਦੀ ਦੇਖ-ਰੇਖ ਹੇਠ ਕੀਤਾ ਜਾਂਦਾ ਹੈ।
Punjab Post Daily Online Newspaper & Print Media