Tuesday, September 15, 2026

ਖਾਲਸਾ ਕਾਲਜ਼ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਦਾ ਕਵਿੱਜ਼ ਮੁਕਾਬਲੇ ‘ਚ ਪ੍ਰਦਰਸ਼ਨ ਸ਼ਾਨਦਾਰ

ਅੰਮ੍ਰਿਤਸਰ, 15 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ 489ਵੇਂ ਪ੍ਰਕਾਸ਼ ਪੁਰਬ ਅਤੇ ਗੁਰੂ ਨਗਰੀ ਦੇ 446ਵੇਂ ਸਥਾਪਨਾ ਦਿਵਸ ਦੇ ਸਬੰਧ ‘ਚ ਅਵਤਾਰ ਪੁਰਬ ਕਮੇਟੀ ਵਲੋਂ ਸਮਾਗਮ ਕਰਵਾਇਆ ਗਿਆ।ਵਿਦਿਆਰਥੀਆਂ ਦੇ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ।ਜਿਸ ਸਕੂਲ ਵਿਦਿਆਰਥਣਾਂ ਨੇ ਹਿੱਸਾ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਤੀਜਾ ਸਥਾਨ ਹਾਸਲ ਕੀਤਾ।
ਇਸ ਸਬੰਧੀ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜੇਤ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਉਕਤ ਸਮਾਗਮ ਮੌਕੇ ਕਰਵਾਏ ਵੱਖ-ਵੱਖ ਮੁਕਾਬਲਿਆਂ ‘ਚ ਕਰੀਬ 18 ਟੀਮਾਂ ਨੇ ਹਿੱਸਾ ਲਿਆ।ਜਿਸ ਵਿੱਚ ਸਕੂਲ ਦੀਆਂ 2 ਵਿਦਿਆਰਥਣਾਂ ਕੰਠਪ੍ਰੀਤ ਕੌਰ ਅਤੇ ਹੇਮਾ ਨੇ ਕਾਵਿ ਉਚਾਰਨ ਮੁਕਾਬਲੇ ‘ਚ ਹਿੱਸਾ ਲੈਂਦਿਆਂ ਤੀਜ਼ਾ ਸਥਾਨ ਪ੍ਰਾਪਤ ਕੀਤਾ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਉਕਤ ਸਮਾਗਮ ਮੌਕੇ ਕਵਿੱਜ਼ ਮੁਕਾਬਲੇ ‘ਚ 3 ਵਿਦਿਆਰਥਣਾਂ ਸਿਮਰਦੀਪ ਕੌਰ, ਮੁਸਕਾਨ ਕੌਰ ਅਤੇ ਪੰਥਪ੍ਰੀਤ ਕੌਰ ਨੇ ਭਾਗ ਲੈ ਕੇ ਹੌਂਸਲਾ ਅਫ਼ਜ਼ਾਈ ਐਵਾਰਡ ਹਾਸਲ ਕੀਤਾ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …