ਨਵੀਂ ਦਿੱਲੀ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵਲੋਂ ਤਾਲਕਟੋਰਾ ਸਟੇਡੀਅਮ ਦਿੱਲੀ ਵਿਖੇ ਬੀਤੇ ਦਿਨੀਂ ਕਰਵਾਈ ਗਈ ਗਿਆਰਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ `ਚ ਮੋਤੀ ਨਗਰ ਦੇ 8 ਬੱਚੇ ਮੈਡਲ ਜਿੱਤਣ ਵਿਚ ਕਾਮਯਾਬ ਰਹੇ ਹਨ।ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੋਤੀ ਨਗਰ ਵਲੋਂ ਚਲਾਏ ਜਾਂਦੇ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਹਿ ਸਿੰਘ ਅਖਾੜੇ ਦੇ ਉਸਤਾਦ ਜਗਪ੍ਰੀਤ ਸਿੰਘ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ 1 ਚਾਂਦੀ ਅਤੇ 7 ਕਾਂਸੀ ਦੇ ਮੈਡਲ ਜਿੱਤਣ ਵਾਲੇ 8 ਬੱਚਿਆਂ ਵਿੱਚ 3 ਕੁੜੀਆਂ ਵੀ ਸ਼ਾਮਲ ਹਨ।ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੋਤੀ ਨਗਰ ਦੇ ਪ੍ਰਧਾਨ ਰਵਿੰਦਰ ਸਿੰਘ ਬਿੱਟੂ ਅਤੇ ਜਨਰਲ ਸਕੱਤਰ ਰਾਜਾ ਸਿੰਘ ਨੇ ਜਾਰੀ ਬਿਆਨ ਵਿੱਚ ਦੱਸਿਆ ਹੈ ਕਿ ਨੈਸ਼ਨਲ ਪੱਧਰ ‘ਤੇ ਖੇਡਣ ਗਏ 9 ਬੱਚਿਆਂ ਵਿਚੋਂ 8 ਬੱਚਿਆਂ ਦੀ ਇਸ ਕਾਮਯਾਬੀ ਤੋਂ ਬਾਅਦ ਹੁਣ ਸਾਡਾ ਅਗਲਾ ਨਿਸ਼ਾਨਾ ਓਲੰਪਿਕ ਖੇਡਾਂ ਵਿੱਚ ਤਮਗੇ ਹਾਸਲ ਕਰਨਾ ਹੈ।
Check Also
ਸਰਕਾਰੀ ਹਾਈ ਸਕੂਲ ਕਾਕੜਾ ਵਿਦਿਆਰਥੀਆਂ ਦੇ ਰੂਬਰੂ ਹੋਏ ਡਾ. ਇਕਬਾਲ ਸਿੰਘ ਸਕਰੌਦੀ
ਸੰਗਰੂਰ, 22 ਜਨਵਰੀ (ਜਗਸੀਰ ਲੌਂਗੋਵਾਲ) -ਸਰਕਾਰੀ ਹਾਈ ਸਕੂਲ਼ ਕਾਕੜਾ (ਸੰਗਰੂਰ) ਦੇ ਮੁੱਖ ਅਧਿਆਪਕ ਸ੍ਰੀਮਤੀ ਪੰਕਜ਼ …