ਅੰਮ੍ਰਿਤਸਰ, 15 ਅਕਤੂਬਰ (ਸੁਖਬੀਰ ਸਿੰਘ) – ਪਿਛਲੇ ਦਿਨੀਂ ਕੋਟ ਮਿੱਤ ਸਿੰਘ ਦੇ ਵਸਨੀਕ ਸੀ.ਆਰ.ਪੀ.ਐਫ ਦੇ ਮੁਲਾਜ਼ਮ ਹਰਪਾਲ ਸਿੰਘ ਦੇ ਨੌਜਵਾਨ ਲੜਕੇ ਦੀ ਮੌਤ ਕੈਨੇਡਾ ਦੇ ਸ਼ਹਿਰ ਸਰੀ ਸ਼ਹਿਰ ਵਿੱਚ ਹੋ ਗਈ ਸੀ।ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਉਸ ਦੇ ਘਰ ਦੁੱਖ ਸਾਂਝਾ ਕਰਨ ਲਈ ਪੁੱਜੇ।ਧਾਲੀਵਾਲ ਨੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਖਬਰ ਸੁਣ ਕੇ ਬਹੁਤ ਦੁੱਖ ਪੁੱਜਾ ਹੈ।ਇਸ ਨੌਜਵਾਨ ਦੀ ਮੌਤ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ, ਜੋ ਕਿ ਕਦੇ ਪੂਰਾ ਨਹੀਂ ਕੀਤਾ ਜਾ ਸਕਦਾ।ਕੈਬਨਿਟ ਮੰਤਰੀ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਲੜਕੇ ਲਵਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਲਈ ਪੰਜਾਬ ਸਰਕਾਰ ਕੇਂਦਰ ਸਰਕਾਰ ਜ਼ਰੀਏ ਹਰ ਸੰਭਵ ਕੋਸ਼ਿਸ਼ ਕਰੇਗੀ।
ਇਸ ਮੌਕੇ ਚੇਅਰਮੈਨ ਜਸਪ੍ਰੀਤ ਸਿੰਘ ਵੀ ਉਨ੍ਹਾਂ ਦੇ ਨਾਲ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …