ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਨਗਰ ਨਿਗਮ ਚੋਣਾਂ ਲਈ 15 ਨਵੰਬਰ ਤੱਕ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ।ਹਲਕਾ ਦੱਖਣੀ ਅਧੀਨ ਆਉਂਦੀ ਵਾਰਡ ਨੰਬਰ 39 ਤੋਂ ਆਮ ਆਦਮੀ ਪਾਰਟੀ ਵਲੋਂ ਕੌਂਸਲਰ ਸੀਟ ਦੇ ਦਾਅਵੇਦਾਰ ਨਵਪ੍ਰੀਤ ਸਿੰਘ ਨੇਮੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਵਲੋਂ ਆਪਣੇ ਚੋਣ ਮੈਨੀਫੈਸਟੋ ਵਿੱਚ ਦਿੱਤੀਆਂ ਗਰੰਟੀਆਂ ਨੂੰ ਪੂਰਾ ਕਰ ਵਿਖਾਇਆ ਹੈ।ਜਿਸ ਦੇ ਚੱਲਦਿਆਂ ਆ ਰਹੀਆਂ ਨਗਰ ਨਿਗਮ ਦੀਆਂ ਚੋਣਾਂ ਚ ਆਮ ਆਦਮੀ ਪਾਰਟੀ ਹੂੰਝਾ ਫੇਰ ਜਿੱਤ ਹਾਸਲ ਕਰੇਗੀ ਇਸ ਮੌਕੇ ਭੁਪਿੰਦਰ ਸਿੰਘ ਰਾਜੂ ਪ੍ਰਧਾਨ ਗੰਡਾ ਸਿੰਘ ਕਾਲੋਨੀ, ਲਵਪ੍ਰੀਤ ਸਿੰਘ, ਮਨਜਿੰਦਰ ਸਿੰਘ, ਰਾਜਬੀਰ ਕੌਰ, ਸੋਨਾ ਸ਼ੇਰਗਿੱਲ, ਗੁਲਸ਼ਨ ਕੁਮਾਰ ਆਦਿ ਮੌਜ਼ੂਦ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …