ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ
ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ-ਡੀ.ਬੀ.ਈ.ਈ ਅਮਿਤ ਤਲਵਾੜ ਨੇ ਕੀਤਾ।ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਮੁੱਖ ਕਾਰਜਕਾਰੀ ਅਧਿਕਾਰੀ-ਡੀ.ਬੀ.ਈ.ਈ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਹਫਤੇ ਵਿੱਚ ਦੋ ਦਿਨ (ਬੁੱਧਵਾਰ ਅਤੇ ਸ਼ੁੱਕਰਵਾਰ) ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਪਲੇਸਮੈਂਟ ਕੈਂਪ ਲਗਾਏ ਜਾਂਦੇ ਹਨ।
ਡਿਪਟੀ ਡਾਇਰੈਕਟਰ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਸ੍ਰੀਮਤੀ ਨੀਲਮ ਮਹੇ ਨੇ ਦੱਸਿਆ ਕਿ 18 ਅਕਤੂਬਰ 2023 ਦਿਨ ਬੁੱਧਵਾਰ ਨੂੰ ਰੋਜ਼ਗਾਰ ਕੈਂਪ ਵਿੱਚ ਸ੍ਰੀ ਰਾਮ ਫਾਈਨਾਂਸ, ਕੋਡ ੳਪਟੀਮਲ, ਐਚ.ਡੀ.ਬੀ, ਸਟਾਰ ਯੂਬੀੳਨ ਦਾਈ ਇੰਚ, ਮੈਕਸ ਲਾਈਫ ਇੰਨਸ਼ੋਰੈਂਸ ਵਰਗੀਆਂ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ।ਜਿੰਨਾਂ ਵਲੋਂ ਵੱਖ-ਵੱਖ ਅਸਾਮੀਆਂ ਲਈ 10000/- ਤੋਂ 25000/- ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ।ਰੋਜ਼ਗਾਰ ਕੈਂਪ ਦਾ ਸਮਾਂ 10:00 ਵਜੇ ਤੋਂ ਸ਼ੁਰੂ ਹੋਵੇਗਾ। ਡਪਟੀ ਸੀ.ਈ.ਓ ਤੀਰਥਪਾਲ ਸਿੰਘ ਨੇ ਦੱਸਿਆ ਕਿ ਸਵੈ-ਰੋਜਗਾਰ ਸਬੰਧੀ ਜਾਣਕਾਰੀ ਲਈ ਕਿਸੇ ਕੰਮ ਵਾਲੇ ਦਿਨ ਇਸ ਦਫਤਰ ਵਿੱਚ ਪਹੁੰਚ ਕੀਤੀ ਜਾ ਸਕਦੀ ਹੈ।ਵਧੇਰੇ ਜਾਣਕਾਰੀ ਲਈ ਦਫਤਰ ਦੇ ਟੈਲੀਗ੍ਰਮ ਪੇਜ਼ ਨਾਲ ਜੁੜਿਆ ਜਾਂ ਦਫਤਰ ਦੇ ਮੋਬਾਇਲ ਨੰਬਰ 9915789068 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਡਿਪਟੀ ਕਮਿਸ਼ਨਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ
ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ …
Punjab Post Daily Online Newspaper & Print Media