ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਗਰਲਜ਼ ਹੋਸਟਲ ਵਿਖੇ ਸ਼ੈਸਨ 2023-24 ਸਬੰਧੀ ਆਰੰਭਕ ਅਰਦਾਸ ਦਿਵਸ ਮਨਾਇਆ ਗਿਆ।ਕਾਲਜ ਵਿਦਿਆਰਥੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਰਸਭਿੰਨੇ ਕੀਰਤਨ ਰਾਹੀਂ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ, ਗੁੁਰੂ ਨਾਨਕ ਦੇਵ ਯੁਨੀਵਰਸਿਟੀ ਸਾਬਕਾ ਪ੍ਰੋਫੈਸਰ ਡਾ. ਰਮਿੰਦਰ ਕੌਰ, ਮੁੱਖ ਵਾਰਡਨ ਬੁਆਏਜ਼ ਹੋਸਟਲ ਡਾ. ਗੁਰਬਖਸ਼ ਸਿੰਘ, ਡੀਨ ਵੈਲਫੇਅਰ ਅਤੇ ਪ੍ਰੋਫੈਸਰ ਡਾ. ਸਵਰਾਜ ਕੌਰ, ਮੁੱਖ ਵਾਰਡਨ ਗਰਲਜ਼ ਹੋਸਟਲ ਸੁਪਨਿੰਦਰਜੀਤ ਕੌਰ ਨੇ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਈ।
ਡਾ. ਮਹਿਲ ਸਿੰਘ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆ ਮੁਕਤੀ ਦਾ ਰਾਹ ਹੈ, ਪਰ ਇਸ ਨੂੰ ਗੁਰੂ ਦੀ ਕਿ੍ਰਪਾ ਨਾਲ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਹੋਸਟਲ ਦੀ ਜ਼ਿੰਦਗੀ ਅਗਲੇਰੀ ਜ਼ਿੰਦਗੀ ਦੀਆਂ ਔਕੜਾਂ ਨਾਲ ਨਜਿੱਠਣਾ ਸਿਖਾਉਂਦੀ ਹੈ।ਡਾ. ਮਹਿਲ ਸਿੰਘ ਨੇ ਸੁਪਨਿੰਦਰਜੀਤ ਕੌਰ ਨਾਲ ਮਿਲ ਕੇ ਬੱਚਿਆਂ ਨੂੰ ਤੋਹਫ਼ੇ ਦੇ ਕੇ ਸਵਾਗਤ ਕੀਤਾ।ਇਸ ਸਮੇਂ ਪ੍ਰਭਜੋਤ ਕੌਰ, ਸਿਮਰਨ ਕੌਰ ਆਦਿ ਸਟਾਫ਼ ਤੋਂ ਇਲਾਵਾ ਵਿਦਿਆਰਥੀ ਹਾਜ਼ਰ ਸਨ।ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …