ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਵਿੱਚ ਟੂਰਿਜ਼ਮ ਮੇਲੇ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵੱਖ-ਵੱਖ ਵਿਭਾਗਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਆਪਣੀਆਂ ਪ੍ਰਤਿਭਾਵਾਂ ਪੇਸ਼ ਕਰਦਿਆਂ ਕਲਾ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ।ਸਮਾਗਮ ਦੀ ਸ਼ੁਰੂਆਤ ਭੰਗੜੇ ਅਤੇ ਗਿੱਧੇ ਦੀ ਧਮਾਲ ਨਾਲ ਹੋਈ।ਇਸ ਦੌਰਾਨ ਹਿੱਪ-ਹੌਪ ਸੰਗੀਤਕ ਤਰਾਨੇ ਵੀ ਸ਼ਾਮਿਲ ਸਨ।ਉਤਸ਼ਾਹ `ਚ ਲਬਰੇਜ਼ ਫੈਸਟ ਦੇ ਵਿਦਿਆਰਥੀ-ਕਲਾਕਾਰੀਆਂ ਦੀਆਂ ਪੇਸ਼ਕਾਰੀਆਂ ਵਿਚ ਕਲਾ ਦਾ ਜਾਦੂ ਚੱਲ ਰਿਹਾ ਸੀ। ਵਿਦਿਆਰਥੀਆਂ ਅਤੇ ਸਪਾਂਸਰਾਂ ਵੱਲੋਂ 15 ਸਟਾਲ ਲਗਾਏ ਗਏ, ਜਿਨ੍ਹਾਂ ਵਿੱਚ ਫੂਡ ਸਟਾਲ, ਬੇਕਰੀ ਆਈਟਮਾਂ, ਫਰੋਜ਼ਨ ਡੇਜ਼ਰਟ, ਆਰਗੈਨਿਕ ਹਨੀ, ਕਾਸਮੈਟਿਕਸ, ਇਮੀਗ੍ਰੇਸ਼ਨ ਕੰਸਲਟੈਂਟ ਆਦਿ ਸ਼ਾਮਿਲ ਸਨ।ਇਹ ਫੈਸਟ ਵਿਸ਼ਵ ਸੈਰ ਸਪਾਟਾ ਦਿਵਸ ਦੇ ਜਸ਼ਨਾਂ ਦੇ ਤੀਜੇ ਦਿਨ ਦਾ ਪ੍ਰੋਗਰਾਮ ਸੀ।ਇਹ ਪ੍ਰੋਗਰਾਮ ਹੋਟਲ ਮੈਨੇਜਮੈਂਟ ਅਤੇ ਸੈਰ ਸਪਾਟਾ ਵਿਭਾਗ ਵੱਲੋਂ ਵਾਈਸ ਚਾਂਸਲਰ, ਪ੍ਰੋਫੈਸਰ ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਵਿਸ਼ਵ ਸੈਰ ਸਪਾਟਾ ਦਿਵਸ ਤਹਿਤ ਕਰਵਾਇਆ ਗਿਆ।
ਟੂਰਿਜ਼ਮ ਫੈਸਟ ਦਾ ਉਦਘਾਟਨ ਡੀਨ ਅਕਾਦਮਿਕ ਮਾਮਲੇ ਪ੍ਰੋ. ਬੀ.ਐਸ ਬਾਜਵਾ ਨੇ ਕੀਤਾ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਰਾਸ਼ਟਰੀ ਪੱਧਰ `ਤੇ ਸੱਭਿਆਚਾਰਕ ਅਦਾਨ ਪ੍ਰਦਾਨ ਕਰਨ ਲਈ ਪ੍ਰੇਰਿਤ ਕਰਦਿਆਂ ਵਿਦਿਆਰਥੀਆਂ ਦਾ ਉਤਸ਼ਾਹ ਵਧਾਉਂਦਿਆਂ ਉਨ੍ਹਾਂ ਦੀਆਂ ਪੇਸ਼ਕਾਰੀਆਂ ਦੀ ਪ੍ਰਸੰਸਾ ਕੀਤੀ।
ਸਮਾਗਮ ਦੇ ਦੂਜੇ ਦਿਨ ਰੰਗੋਲੀ ਮੇਕਿੰਗ ਅਤੇ ਪੋਸਟਰ ਮੇਕਿੰਗ ਆਦਿ ਗਤੀਵਿਧੀਆਂ ਵੀ ਕਰਵਾਈਆਂ ਗਈਆਂ।ਵਿਦਿਆਰਥੀਆਂ ਨੇ ਬੇਸਟ ਆਊਟ ਆਫ ਵੇਸਟ ਮੁਕਾਬਲੇ ਵਿੱਚ ਆਪਣੇ ਚੰਗੇ ਹੁਨਰ ਦਾ ਪ੍ਰਦਰਸ਼ਨ ਕੀਤਾ।ਫੋਟੋਗ੍ਰਾਫੀ ਮੁਕਾਬਲੇ ਵਿੱਚ ਵਿਦਿਆਰਥੀ ਕਲਾਕਾਰਾਂ ਦੇ ਕੁਦਰਤੀ ਸੁੰਦਰਤਾ ਨੂੰ ਆਪਣੇ ਕੈਮਰੇ ਵਿੱਚ ਕੈਦ ਕੀਤਾ ਗਿਆ।ਇਨ੍ਹਾਂ ਮੁਕਾਬਲਿਆਂ ਵਿੱਚ 45 ਦੇ ਕਰੀਬ ਟੀਮਾਂ ਨੇ ਭਾਗ ਲਿਆ।ਵਿਭਾਗ ਵਲੋਂ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਸਨਮਾਨਿਤ ਕਰਦਿਆਂ ਪ੍ਰੋ. ਪ੍ਰੀਤ ਮਹਿੰਦਰ ਬੇਦੀ ਡੀਨ ਵਿਦਿਆਰਥੀ ਭਲਾਈ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ।ਰੰਗੋਲੀ ਮੁਕਾਬਲੇ ਵਿੱਚ ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਪਹਿਲਾ ਜਦਕਿ ਹੋਟਲ ਮੈਨੇਜਮੈਂਟ ਅਤੇ ਟੂਰਿਜ਼ਮ ਵਿਭਾਗ ਨੇ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।ਕੰਪਿਊਟਰ ਵਿਗਿਆਨ ਅਤੇ ਤਕਨਾਲੋਜੀ ਮਨੁੱਖੀ ਜੈਨੇਟਿਕਸ ਵਿਭਾਗ ਅਤੇ ਫੋਟੋਗ੍ਰਾਫੀ ਮੁਕਾਬਲੇ ਵਿੱਚ ਜੀ.ਐਨ.ਡੀ.ਯੂ ਦੇ ਭੌਤਿਕ ਵਿਗਿਆਨ ਵਿਭਾਗ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਬੈਸਟ ਆਊਟ ਆਫ ਵੇਸਟ ਮੁਕਾਬਲੇ ਵਿੱਚ ਪਹਿਲਾ ਦੂਜਾ ਅਤੇ ਤੀਜਾ ਇਨਾਮ ਕ੍ਰਮਵਾਰ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਵਿਭਾਗ, ਫਿਜ਼ਿਕਸ ਵਿਭਾਗ ਅਤੇ ਐਸ.ਐਸ.ਐਸ.ਐਸ ਕਾਲਜ ਆਫ ਕਾਮਰਸ ਦੇ ਵਿਦਿਆਰਥੀਆਂ ਨੇ ਜਿੱਤਿਆ।ਮੁਸਾਫਿਰ ਬੈਂਡ ਦੁਆਰਾ ਇੱਕ ਸ਼ਾਨਦਾਰ ਗਾਇਕੀ ਸਮਾਰੋਹ ਆਯੋਜਿਤ ਕੀਤਾ ਗਿਆ।ਉਨ੍ਹਾਂ ਦੀਆਂ ਸੁਰੀਲੀਆਂ ਧੁਨਾਂ ਨੇ ਹਰ ਇਕ ਦੇ ਦਿਲ ਨੂੰ ਛੂਹ ਲਿਆ।
ਵਿਭਾਗ ਮੁਖੀ ਡਾ. ਮਨਦੀਪ ਕੌਰ ਨੇ ਇਸ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਪ੍ਰਬੰਧਕ ਵਿਦਿਆਰਥੀਆਂ ਅਤੇ ਸਟਾਫ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਵਿਭਾਗ ਵਿਦਿਆਰਥੀਆਂ ਦੀ ਪ੍ਰਤਿੱਭਾ ਅਤੇ ਸਿਰਜਣਾਤਮਕਤਾ ਨੂੰ ਪ੍ਰਦਰਸ਼ਨ ਦਾ ਮੌਕਾ ਦੇਣ ਲਈ ਅਜਿਹੇ ਪਲੇਟਫਾਰਮ ਪ੍ਰਦਾਨ ਕਰਦਾ ਰਹੇਗਾ।
ਹੋਟਲ ਮੈਨੇਜਮੈਂਟ ਅਤੇ ਸੈਰ ਸਪਾਟਾ ਵਿਭਾਗ ਵੱਲੋਂ ਵਾਈਸ ਚਾਂਸਲਰ ਪ੍ਰੋਫੈਸਰ ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਸੈਰ-ਸਪਾਟਾ ਅਤੇ ਹਰਿਆਲੀ ਨਿਵੇਸ਼ ਵਿਸ਼ੇ ਨੂੰ ਮੁੱਖ ਰਖਦਿਆਂ ਵਿਸ਼ਵ ਸੈਰ ਸਪਾਟਾ ਦਿਵਸ ਵੀ ਮਨਾਇਆ ਗਿਆ।ਇਸ ਵਿੱਚ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਵੱਖ-ਵੱਖ ਵਿਭਾਗਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।ਪਹਿਲੇ ਦਿਨ, ਵਿਦਿਆਰਥੀਆਂ ਅਤੇ ਫੈਕਲਟੀ ਨੇ ਰੁੱਖ ਲਗਾਉਣ ਅਤੇ ਸਵੱਛਤਾ ਮੁਹਿੰਮ ਲਈ ਵਿਦਿਆਰਥੀਆਂ ਨੇ ਪਿੰਡ ਮਾਹਲ ਦੇ ਸ਼ਮਸ਼ਾਨ ਘਾਟ ਵਿੱਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ।ਉਨ੍ਹਾਂ ਰੁੱਖ ਲਗਾਉਣ ਅਤੇ ਸ਼ਹਿਰ ਨੂੰ ਸਾਫ਼ ਅਤੇ ਹਰਿਆ ਭਰਿਆ ਰੱਖਣ ਲਈ ਇੱਕ ਟੀਮ ਵਜੋਂ ਕੰਮ ਕੀਤਾ।ਰੇਲਵੇ ਸਟੇਸ਼ਨ ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਚਲਾਇਆ ਗਿਆ।ਵਿਦਿਆਰਥੀਆਂ ਅਤੇ ਫੈਕਲਟੀ ਨੇ ਪਲੇਟਫਾਰਮਾਂ, ਰੇਲਵੇ ਟਰੈਕਾਂ, ਪੌੜੀਆਂ ਅਤੇ ਹੋਰ ਖੇਤਰਾਂ ਦੀ ਸਫਾਈ ਵਿੱਚ ਸਰਗਰਮੀ ਨਾਲ ਹਿੱਸਾ ਲਿਆ।ਇਹ ਵਾਤਾਵਰਣ ਪ੍ਰਤੀ ਜਾਗਰੂਕਤਾ ਅਤੇ ਜ਼ਿੰਮੇਵਾਰੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਸ਼ਾਨਦਾਰ ਪਹਿਲ ਸੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …