Saturday, October 3, 2026

ਮੁੱਖ ਮੰਤਰੀ ਮਾਨ ਦੇ ਜਨਮ ਦਿਨ ‘ਤੇ ਅੰਮ੍ਰਿਤਸਰ ਦੇ ਹਸਪਤਾਲਾਂ ਵਿੱਚ ਲਗਾਏ ਗਏ ਖੂਨਦਾਨ ਕੈਂਪ – ਅਗਰਵਾਲ

ਅੰਮ੍ਰਿਤਸਰ, 17 ਅਕਤੂਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜਨਮ ਦਿਨ ਦੇ ਮੌਕੇ ਲੋਕ ਸਭਾ ਇੰਚਾਰਜ਼ ਇਕਬਾਲ ਸਿੰਘ ਭੁੱਲਰ ਅਤੇ ਜਿਲ੍ਹਾ ਪ੍ਰਧਾਨ (ਸ਼ਹਿਰੀ) ਨੇ ਅੰਮ੍ਰਿਤਸਰ ਦੇ ਸਾਰੇ ਵਿਧਾਇਕਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਹਸਪਤਾਲ, ਸਿਵਲ ਹਸਪਤਾਲ, ਗੁਰੂ ਰਾਮ ਦਾਸ ਹਸਪਤਾਲ਼ ਵੱਲਾ ਤੇ ਅਮਨਦੀਪ ਹਸਪਤਾਲ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਦੌਰਾਨ ਵੱਡੀ ਗਿਣਤੀ ‘ਚ ਪੁੱਜੇ ਆਪ ਅਹੁੱਦੇਦਾਰਾਂ, ਆਗੂਆਂ ਅਤੇ ਵਲੰਟੀਅਰਾਂ ਵਲੋਂ ਖੂਨਦਾਨ ਕੀਤਾ ਗਿਆ।ਪ੍ਰਧਾਨ ਮੁਨੀਸ਼ ਅਗਰਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਅੰਮਿਤਸਰ ਵਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਅੰਮ੍ਰਿਤਸਰ ਦੇ ਹਰ ਹਲਕੇ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ।ਉਨਾਂ ਕਿਹਾ ਕਿ ਖੂਨਦਾਨ ਇੱਕ ਅਜਿਹਾ ਅਨੋਖਾ ਦਾਨ ਹੈ, ਜਿਸ ਨਾਲ ਅਸੀਂ ਕਿਸੇ ਵੀ ਕੀਮਤੀ ਜਾਨ ਬਚਾ ਸਕਦੇ ਹਾਂ।ਉਹਨਾਂ ਕਿਹਾ ਕਿ ਜਦੋਂ ਕੋਈ ਵਿਅਕਤੀ ਖੂਨਦਾਨ ਕਰਨਾ ਹੈ ਤਾਂ ਉਸ ਦੇ ਸਰੀਰ ਵਿੱਚ ਖੁਨ ਦੀ ਕਮੀ ਨਹੀਂ ਹੁੰਦੀ।ਇਸ ਮੌਕੇ ਖੂਨਦਾਨ ਕਰਨ ਵਾਲ਼ੇ ਸਾਥੀਆਂ ਨੂੰ ਪ੍ਰਸ਼ੰਸ਼ਾ ਪੱਤਰ ਵੀ ਵੰਡੇ ਗਏ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …