Monday, June 29, 2026

ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਖੂਨਦਾਨ -ਧਾਲੀਵਾਲ

ਅਜਨਾਲਾ ਸਿਵਲ ਹਸਪਤਾਲ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ

ਅੰਮ੍ਰਿਤਸਰ, 17 ਅਕਤੂਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਜਨਮ ਦਿਵਸ ਮੌਕੇ ਸਿਵਲ ਹਸਪਤਾਲ ਅਜਨਾਲਾ ਵਿਖੇ ਇਕ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਹੈ, ਜਿਸ ਵਿੱਚ 45 ਖੂਨਦਾਨੀਆਂ ਨੇ ਆਪਣਾ ਯੋਗਦਾਨ ਪਾਇਆ।
ਇਸ ਕੈਂਪ ਦਾ ਉਦਘਾਟਨ ਕਰਦੇ ਹੋਏ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਖੂਨਦਾਨ ਹੈ ਅਤੇ ਖੂਨਦਾਨ ਹੀ ਮਹਾਦਾਨ ਹੈ।ਜਿਸ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ।ਉਨਾਂ ਕਿਹਾ ਕਿ ਅੱਜ ਬੜੇ ਖੁਸ਼ੀ ਦੀ ਗੱਲ ਹੈ ਕਿ ਅਜਨਾਲਾ ਵਿਖੇ ਵੱਡੀ ਗਿਣਤੀ ਵਿੱਚ ਲੋਕ ਖੁਦ ਖੂਨਦਾਨ ਕਰਨ ਲਈ ਅੱਗੇ ਆਏ ਹਨ।ਐਮਰਜੈਂਸੀ ਇਲਾਜ ਲਈ ਖੂਨ ਦਾ ਭੰਡਾਰ ਹੋਣਾ ਬਹੁਤ ਜ਼ਰੂਰੀ ਹੈ। ਉਨਾਂ ਦੱਸਿਆ ਕਿ ਖੂਨਦਾਨ ਕਰਨ ਨਾਲ ਕਿਸੇ ਵੀ ਕਿਸਮ ਦੀ ਕਮਜ਼ੋਰੀ ਨਹੀਂ ਆਉਂਦੀ ਸਗੋਂ ਖੂਨਦਾਨ ਕਰਨ ਵਾਲੇ ਦਾ ਖੂਨ 24 ਘੰਟਿਆਂ ਦੌਰਾਨ ਪੂਰਾ ਹੋ ਜਾਂਦਾ ਹੈ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …