ਭਗਵੰਤ ਸਿੰਘ ਮਾਨ ਨੇ ਖੂਨਦਾਨ ਨੂੰ ਮਨੁੱਖਤਾ ਦੀ ਦੱਸਿਆ ਸਭ ਤੋਂ ਵੱਡੀ ਸੇਵਾ
ਸੰਗਰੂਰ, 17 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਜੱਦੀ ਪਿੰਡ ‘ਚ ਜਨਮ ਦਿਨ ਮਨਾਇਆ ਅਤੇ ਵੱਡੀ
ਗਿਣਤੀ ਵਿੱਚ ਨੌਜਵਾਨਾਂ ਨੇ ਖੂਨਦਾਨ ਕਰਕੇ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਖੂਨਦਾਨ ਨੂੰ ਸਭ ਤੋਂ ਵੱਡੀ ਸੇਵਾ ਦੱਸਦਿਆਂ ਕਿਹਾ ਕਿ ਇਸ ਉਪਰਾਲੇ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ।ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੇ ਹਰੇਕ ਖੇਤਰ ਵਿੱਚ ਸ਼ਾਨਦਾਰ ਕੰਮ ਕੀਤਾ ਹੈ।ਉਨ੍ਹਾਂ ਕਿਹਾ ਕਿ ਖੂਨਦਾਨ ਕਰਨਾ ਮਨੁੱਖਤਾ ਦੀ ਸੱਚੀ ਸੇਵਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਨੌਜਵਾਨ ਨੂੰ ਇਹ ਅਹਿਸਾਸ ਹੋਣਾ ਚਾਹੀਦਾ ਹੈ ਕਿ ਹਰ ਖੂਨਦਾਨੀ ਇਕ ਨਾਇਕ ਹੈ।ਉਨਾਂ ਨੇ ਨੌਜਵਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੇ ਸਾਥੀਆਂ ਨੂੰ ਸਮੇਂ-ਸਮੇਂ ਸਿਰ ਸਵੈ-ਇੱਛਾ ਨਾਲ ਖੂਨਦਾਨ ਕਰਨ ਲਈ ਪ੍ਰੇਰਿਤ ਕਰਨ ਤਾਂ ਜੋ ਆਮ ਇਲਾਜ ਖਾਸ ਕਰਕੇ ਐਮਰਜੈਂਸੀ ਇਲਾਜ਼ ਲਈ ਖੂਨ ਦੇ ਲੋੜੀਂਦੇ ਭੰਡਾਰ ਨੂੰ ਯਕੀਨੀ ਬਣਾਇਆ ਜਾ ਸਕੇ।ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਕਿਸੇ ਵਿਅਕਤੀ ਵਲੋਂ ਦਾਨ ਕੀਤੀ ਗਈ ਖੂਨ ਦੀ ਇੱਕ ਬੂੰਦ ਵੀ ਕਿਸੇ ਮਨੁੱਖ ਦੀ ਜਾਨ ਬਚਾਅ ਸਕਦੀ ਹੈ।
Punjab Post Daily Online Newspaper & Print Media