ਅੰਮ੍ਰਿਤਸਰ, 17 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਅੰਦਰੂਨੀ ਸ਼ਿਕਾਇਤ ਕਮੇਟੀ ਵਲੋਂ ਆਈ.ਸੀ.ਸੀ ਪ੍ਰਕਿਰਿਆ ਦੇ ਸਬੰਧ ’ਚ
ਆਈ.ਸੀ.ਸੀ ਮੈਂਬਰਾਂ ਨਾਲ ਕੋ-ਆਪਟਿੰਗ ਮੈਂਬਰ ਦੇ ਇੰਟਰਐਕਟਿਵ ਸੈਸ਼ਨ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਨਿਰਦੇਸ਼ਾਂ ’ਤੇ ਕਰਵਾਏ ਇਸ ਪ੍ਰੋਗਰਾਮ ਮੌਕੇ ਕੋ-ਆਪਟਿੰਗ ਮੈਂਬਰ ਐਡਵੋਕੇਟ ਆਰ.ਐਸ ਮਾਹਲ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਆਈ.ਸੀ.ਸੀ ਪ੍ਰਕਿਰਿਆ ਦੇ ਸਬੰਧ ’ਚ ਆਈ.ਸੀ.ਸੀ ਮੈਂਬਰਾਂ ਨਾਲ ਇੰਟਰੈਕਸ਼ਨ ਸੈਸ਼ਨ ਦੌਰਾਨ ਔਰਤਾਂ ਦੀ ਸੁਰੱਖਿਆ, ਕਾਨੂੰਨੀ ਵਿਵਸਥਾ, ਹੱਕਾਂ ਅਤੇ ਸੁਵਿਧਾਵਾਂ ਬਾਰੇ ਗੱਲਬਾਤ ਕੀਤੀ ਗਈ। ਇਸ ਮੌਕੇ ਪ੍ਰੀਜ਼ਾਈਡਿੰਗ ਅਫ਼ਸਰ ਡਾ. ਏ.ਕੇ ਕਾਹਲੋਂ ਰਜਿਸਟਰਾਰ ਡਾ. ਦਵਿੰਦਰ ਸਿੰਘ, ਦੀਪਕ ਦੇਵਗਨ, ਡਾ. ਸਵਰਾਜ ਕੌਰ, ਡਾ. ਗੀਤਇੰਦਰ ਕੌਰ, ਸ੍ਰੀਮਤੀ ਸੁਖਪ੍ਰੀਤ ਕੌਰ, ਸ੍ਰੀਮਤੀ ਕਮਲਜੀਤ ਕੌਰ ਆਦਿ ਹਾਜ਼ਰ ਸਨ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media