Sunday, December 22, 2024

ਮਾਨ ਸਰਕਾਰ ਦਿਵਿਆਂਗਾਂ ਦੀ ਮਦਦ ਲਈ ਹਰ ਸਮੇਂ ਤਿਆਰ – ਧਾਲੀਵਾਲ

22 ਅਕਤੂਬਰ ਨੂੰ ਰਮਦਾਸ ਵਿਖੇ ਲੱਗੇਗਾ ਕੈਂਪ

ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਮਾਨ ਭਗਵੰਤ ਸਿੰਘ ਮਾਨ ਦੀ ਸਰਕਾਰ ਦਿਵਿਆਂਗਜਨਾਂ ਦੀ ਮਦਦ ਲਈ ਹਰ ਸਮੇਂ ਤਿਆਰ ਹੈ ਅਤੇ ਉਨਾਂ ਦੀ ਯੋਗਤਾ ਅਨੁਸਾਰ ਨੌਕਰੀਆਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੁਲਦੀਪ ਸਿੰਘ ਧਾਲੀਵਾਲ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਅਜਨਾਲਾ ਵਿਖੇ ਜ਼ਿਲਾ ਪ੍ਰਸ਼ਾਸਨ ਵਲੋਂ ਭਾਰਤ ਸਰਕਾਰ ਦੇ ਅਦਾਰੇ ਅਲੀਮਕੋ ਦੇ ਸਹਿਯੋਗ ਨਾਲ ਲਗਾਏ ਗਏ ਕੈਂਪ ਦਾ ਉਦਘਾਟਨ ਕਰਦਿਆਂ ਕੀਤਾ। ਉਨਾਂ ਕਿਹਾ ਕਿ ਇਸ ਕੈਂਪ ਵਿੱਚ ਦਿਵਿਆਂਗ ਵਿਅਕਤੀਆਂ ਦਾ ਮੁਲਾਂਕਣ ਕੀਤਾ ਜਾਵੇਗਾ ਅਤੇ ਜਾਂਚ ਤੋਂ ਬਾਅਦ ਉਨਾਂ ਨੂੰ 2 ਮਹੀਨਿਆਂ ਦੇ ਅੰਦਰ-ਅੰਦਰ ਬਨਵਾਟੀ ਅੰਗ ਮੁਹੱਈਆ ਕਰਵਾ ਦਿੱਤੇ ਜਾਣਗੇ।
ਧਾਲੀਵਾਲ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਦੇ ਕੇਂਦਰ ਦੇ ਸਕੱਤਰ ਨਾਲ ਚੰਡੀਗੜ੍ਹ ਵਿਖੇ ਉਨਾਂ ਦੀ ਮੁਲਾਕਾਤ ਹੋਈ ਸੀ।ਜਿਸ ਵਿੱਚ ਉਨਾਂ ਨੂੰ ਅਜਨਾਲਾ ਹਲਕੇ ਵਿੱਚ ਦਿਵਿਆਂਗ ਵਿਅਕਤੀਆਂ ਨੂੰ ਬਨਾਵਟੀ ਅੰਗ ਮੁਹੱਈਆ ਕਰਵਾਉਣ ਲਈ ਕਿਹਾ ਸੀ।ਧਾਲੀਵਾਨ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਅਜਨਾਲਾ ਵਿਖੇ ਦਿਵਿਆਂਗਜਨਾਂ ਲਈ 2 ਕੈਂਪ ਲਗਾਉਣ ਦੀ ਗੱਲ ਕਹੀ ਸੀ ਅਤੇ ਅੱਜ ਇਕ ਕੈਂਪ ਅਜਨਾਲਾ ਵਿਖੇ ਲੱਗਾ ਹੈ ਅਤੇ ਦੂਜਾ ਕੈਂਪ 22 ਅਕਤੂਬਰ ਨੂੰ ਰਮਦਾਮ ਵਿਖੇ ਲੱਗੇਗਾ ਉਨਾਂ ਦੱਸਿਆ ਕਿ ਇਨਾਂ ਕੈਂਪਾਂ ਵਿੱਚ ਦਿਵਿਆਂਗ ਵਿਅਕਤੀਆਂ ਦੀ ਰਜਿਸਟਰੇਸ਼ਨ ਅਨੁਸਾਰ ਹੀ ਉਨਾਂ ਨੂੰ ਬਨਾਵਟੀ ਅੰਗ ਮੁਹੱਈਆ ਕਰਵਾਏ ਜਾਣਗੇ, ਜਿਸ ਲਈ ਅਧਾਰ ਕਾਰਡ ਵਗੈਰਾ ਜਰੂਰੀ ਹੈ।ਧਾਲੀਵਾਲ ਨੇ ਕਿਹਾ ਕਿ ਅਜਨਾਲਾ ਹਲਕੇ ਵਿੱਚ ਲੱਗਭਗ ਇੱਕ ਕਰੋੜ ਰੁਪਏ ਦੇ ਬਨਾਉਟੀ ਅੰਗ ਹੋਰ ਸਹਾਇਕ ਉਪਕਰਨ ਜਿਵੇਂ ਕਿ ਕੰਨਾਂ ਦੀ ਮਸ਼ੀਨ, ਟਰਾਈ ਸਾਈਕਲ, ਵਹੀਲ ਚੇਅਰ, ਕਰੈਚ, ਛੜੀ ਆਦਿ ਦਿੱਤੇ ਜਾਣੇ ਹਨ।
ਇਸ ਮੌਕੇ ਐਸ.ਡੀ.ਐਮ ਅਜਨਾਲਾ ਅਰਵਿੰਦਰਪਾਲ ਸਿੰਘ, ਜਿਲ੍ਹਾ ਸਮਾਜਿਕ ਤੇ ਸੁਰੱਖਿਆ ਅਫ਼ਸਰ ਅਸੀਸਇੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …