Monday, April 13, 2026

ਕੇਂਦਰੀ ਮੰਤਰੀ ਗਡਕਰੀ ਦੇਸ਼ ਦੇ ਸਭ ਤੋਂ ਉਚੇ ਰਾਸ਼ਟਰੀ ਝੰਡੇ ਦਾ 19 ਅਕਤੂਬਰ ਨੂੰ ਕਰਨਗੇ ਉਦਘਾਟਨ ਡੀ.ਸੀ

ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ, ਨੈਸ਼ਨਲ ਹਾਈਵੇ ਦੇ ਚੱਲ ਰਹੇ ਕੰਮਾਂ ਦਾ ਲੈਣਗੇ ਜਾਇਜ਼ਾ

ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਕੇਂਦਰ ਸਰਕਾਰ ਦੇ ਸੜ੍ਹਕੀ ਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ 19 ਅਕਤੂਬਰ ਨੂੰ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਦੇਸ਼ ਦੇ ਸਭ ਤੋਂ ਉਚੇ ਰਾਸ਼ਟਰੀ ਝੰਡੇ ਜਿਸ ਦੀ ਉਚਾਈ 418 ਫੁੱਟ ਹੈ, ਦਾ ਉਦਘਾਟਨ ਕਰਨਗੇ ਅਤੇ ਆਪਣੇ ਸ੍ਰੀ ਦਰਬਾਰ ਸਾਹਿਬ ਵਿਖੇ ਵੀ ਨਤਮਸਤਕ ਹੋਣਗੇ।
ਇਸ ਸਬੰਧੀ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਕੱਲ੍ਹ ਸਵੇਰੇ ਨਿਤਿਨ ਗਡਕਰੀ ਸਭ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਦੇ ਕੰਮਾਂ ਦਾ ਪਿੰਡ ਲਦੇਹ ਨੇੜੇ ਹਰਸ਼ਾ ਛੀਨਾ ਵਿੱਖੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਉਪਰੰਤ ਕੇਂਦਰੀ ਮੰਤਰੀ ਹੈਲੀਕਾਪਟਰ ਰਾਹੀਂ ਅੰਮ੍ਰਿਤਸਰ ਅਤੇ ਤਰਨ ਤਾਰਨ ਜਿਲ੍ਹਿਆਂ ਵਿੱਚ ਨੈਸ਼ਨਲ ਹਾਈਵੇ ਦੇ ਕੰਮਾਂ ਦਾ ਮੁਆਇਨਾ ਕਰਨ ਉਪਰੰਤ ਅਟਾਰੀ ਬਾਰਡਰ ਵਿਖੇ ਰਾਸ਼ਟਰੀ ਝੰਡੇ ਦਾ ਉਦਘਾਟਨ ਕਰਨਗੇ।ਉਨਾਂ ਕਿਹਾ ਕਿ ਕੇਂਦਰੀ ਮੰਤਰੀ ਆਪਣੇ ਦੌਰੇ ਦੌਰਾਨ ਰੀਟਰੀਟ ਸੈਰਾਮਨੀ ਵੀ ਵੇਖਣਗੇ ਅਤੇ ਬੀ.ਐਸ.ਐਫ ਦੇ ਮਿਊਜ਼ੀਅਮ ਦੇਖਣ ਵੀ ਜਾਣਗੇੇ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਹਰਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀਮਤੀ ਅਮਨਦੀਪ ਕੌਰ, ਐਸ.ਡੀ.ਐਮ ਅੰਮ੍ਰਿਤਸਰ-2 ਨਿਕਾਸ ਕੁਮਾਰ, ਮਨਕੰਵਲ ਚਾਹਲ ਅੰਮ੍ਰਿਤਸਰ-1, ਐਸ.ਡੀ.ਐਮ ਮਜੀਠਾ ਸ੍ਰੀਮਤੀ ਹਰਨੂਰ ਕੌਰ ਢਿੱਲੋਂ, ਐਸ.ਡੀ.ਐਮ ਅਜਨਾਲਾ ਅਰਵਿੰਦਰ ਪਾਲ ਸਿੰਘ, ਰੀਜ਼ਨਲ ਟਰਾਂਸਪੋਰਟ ਸਕੱਤਰ ਅਰਸ਼ਪ੍ਰੀਤ ਸਿੰਘ, ਜਾਇੰਟ ਕਮਿਸ਼ਨਰ ਨਗਰ ਨਿਗਮ ਹਰਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਵਰੁਣ ਕੁਮਾਰ, ਐਕਸੀਐਨ ਦਿਆਲ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਸੂਬਾ ਸਰਕਾਰ ਵੱਲੋਂ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ – ਖ਼ਜ਼ਾਨਾ ਮੰਤਰੀ ਚੀਮਾ

ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ …